Skip to main content

Gee 98News

ਖੇਡ ਮੰਤਰੀ ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਚੰਡੀਗੜ੍ਹ, 22 ਅਗਸਤ-ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ‘ਤੇ ਵਧਾਈ ਦਿੰਦੇ ਹੋਏ ਉਸਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸੰਸਾ ਕੀਤੀ ਅਤੇ ਉਸ ਦੇ ਮਾਪਿਆਂ ਅਤੇ ਕੋਚ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਣਾ ਹੈ ਉਥੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਲਿਜਾਣ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ ਸਿਫਤ ਕੌਰ ਸਮਰਾ ਨੇ ਔਰਤਾਂ ਦੀ 50 ਮੀਟਰ ਰਾਈਫਲ ਕੁਆਲੀਫਿਕੇਸ਼ਨ ਰਾਉਂਡ ਵਿੱਚ 589 ਦੇ ਸਕੋਰ ਨਾਲ ਚੌਥੇ ਸਥਾਨ ‘ਤੇ ਰਹਿ ਕੇ ਪੈਰਿਸ ਉਲੰਪਿਕ ਲਈ ਕੁਆਲੀਫਾਈ ਕੀਤਾ ਹੈ।

error: Content is protected !!