Skip to main content

Gee 98News

9 ਸਾਲ ਦੀ ਗੂੰਗੀ-ਬੋਲ਼ੀ ਬੱਚੀ ਨਾਲ ‘ਰੇਪ’,ਮਾਮਲਾ ਦਰਜ…ਮੁਲਜ਼ਮ ਫ਼ਰਾਰ

ਚੰਡੀਗੜ੍ਹ,24 ਅਗਸਤ– ਇੱਕ 9 ਕੀ ਸਾਲ ਦੀ ਗੂੰਗੀ-ਬੋਲੀ ਬੱਚੀ ਨਾਲ ਬਲਾਤਕਾਰ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਸ਼ਰਮਨਾਕ ਘਟਨਾ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਹੈ। ਬੱਚੀ ਦੇ ਪ੍ਰਵਾਸੀ ਮਜ਼ਦੂਰ ਪਿਤਾ ਦੇ ਬਿਆਨਾਂ ਅਨੁਸਾਰ ਉਹ ਪਿੰਡ ਸੁਲਤਾਨਪੁਰ ਲੋਧੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਸ ਦੀ 9 ਸਾਲਾ ਗੂੰਗੀ-ਬੋਲੀ ਬੇਟੀ ਵੀ ਦੇਰ ਰਾਤ ਉਸ ਦੇ ਨਾਲ ਸੁੱਤੀ ਪਈ ਸੀ। ਅੱਧੀ ਰਾਤ ਨੂੰ ਉਸ ਦਾ ਮਕਾਨ ਮਾਲਕ ਉਸ ਦੀ ਸੌਂ ਰਹੀ ਲੜਕੀ ਨੂੰ ਆਪਣੇ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਰੇਪ ਕੀਤਾ। ਪੀੜ੍ਹਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਮੁਲਜ਼ਮ ਉਸ ਨਾਲ ਰੇਪ ਕਰਨ ਤੋਂ ਬਾਅਦ ਉਸ ਨੂੰ ਛੱਡਣ ਆਇਆ ਤਾਂ ਉਸਦੀ ਨੀਂਦ ਖੁੱਲ੍ਹੀ ਅਤੇ ਪੁੱਛਣ ‘ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜ੍ਹਤ ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਬੱਚੀ ਦਾ ਮੈਡੀਕਲ ਕਰਵਾਇਆ ਅਤੇ ਰੇਪ ਦੇ ਮੁਲਜ਼ਮ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ,ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!