Skip to main content

Gee 98News

…ਹੁਣ ਅਧਿਆਪਕਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ‘ਤੇ ਹਾਜ਼ਰੀ

ਚੰਡੀਗੜ੍ਹ,28 ਅਗਸਤ-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਹੋਰ ਸਟਾਫ ਦੀ ਹਾਜ਼ਰੀ ਬਾਇਓਮੈਟ੍ਰਿਕ ਮਸ਼ੀਨਾਂ ਨਾਲ ਲੱਗੇਗੀ। ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਸਕੂਲਾਂ ਵਿੱਚ ਬਾਈਓਮੈਟ੍ਰਿਕ ਹਾਜ਼ਰੀ ਲਗਾਉਣ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਹੁਣ ਸੂਬੇ ਦੇ ਸਾਰੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ਼ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ ਲਾਉਣਗੇ। ਜਾਣਕਾਰੀ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਾਰੇ ਸਟਾਫ਼ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਮਨੋਰਥ ਲਈ ਬਾਇਓਮੈਟ੍ਰਿਕ ਮਸ਼ੀਨ ਵਰਤੋਂ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਰਾਜ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਮਸ਼ੀਨਾਂ ਸਮਾਰਟਫੋਨ ਨਾਲ ਜੋੜ ਕੇ ਚਲਾਈਆਂ ਜਾ ਸਕਣਗੀਆਂ ਤੇ ਸਕੂਲ ਸਟਾਫ਼ ਆਪਣੀ ਹਾਜ਼ਰੀ ਲਾਵੇਗਾ। ਦੱਸ ਦੇਈਏ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨਾਲ ਹੀ ਕੁਝ ਸਾਲ ਪਹਿਲਾਂ ਆਨਲਾਈਨ ਹਾਜ਼ਰੀ ਸਿਸਟਮ ਲਾਗੂ ਕੀਤਾ ਗਿਆ ਸੀ ਪਰ ਕੋਰੋਨਾ ਕਾਰਨ ਬਾਇਓਮੈਟ੍ਰਿਕ ਮਸ਼ੀਨ ਰਾਹੀਂ ਹਾਜ਼ਰੀ ਬੰਦ ਕਰ ਦਿੱਤੀ ਗਈ ਸੀ, ਜੋ ਹੁਣ ਦੁਬਾਰਾ ਚਾਲੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਸਿੱਖਿਆ ਵਿਭਾਗ ਦੇ ਇਹਨਾਂ ਹੁਕਮਾਂ ਦੀ ਪੁਸ਼ਟੀ ਕੀਤੀ ਹੈ।

error: Content is protected !!