Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਮਸ਼ਾਲ ਦਾ ਜ਼ਿਲ੍ਹਾ ਬਰਨਾਲਾ ’ਚ ਸ਼ਾਨਦਾਰ ਸਵਾਗਤ

Nirmal Pandori by Nirmal Pandori
08/28/2023
in ਬਰਨਾਲਾ ਆਸ-ਪਾਸ
Reading Time: 1 min read
A A
0
‘ਖੇਡਾਂ ਵਤਨ ਪੰਜਾਬ ਦੀਆਂ 2023’ ਦੀ ਮਸ਼ਾਲ ਦਾ ਜ਼ਿਲ੍ਹਾ ਬਰਨਾਲਾ ’ਚ ਸ਼ਾਨਦਾਰ ਸਵਾਗਤ

gee98 news pics

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਅਗਸਤ ( ਨਿਰਮਲ ਸਿੰਘ ਪੰਡੋਰੀ )-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ–ਨਿਰਦੇਸ਼ਾਂ ਅਤੇ ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਸਬੰਧ ਵਿੱਚ ਮਸ਼ਾਲ ਮਾਰਚ ਅੱਜ ਮਾਨਸਾ ਤੋਂ ਜ਼ਿਲ੍ਹਾ ਬਰਨਾਲਾ ਵਿੱਚ ਪੁੱਜਿਆ, ਜਿਸ ਦਾ ਪਿੰਡ ਪੱਖੋਂ ਕਲਾਂ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ ਤੇ ਇਸ ਵਾਰ ਸੀਜ਼ਨ-2, 29 ਅਗਸਤ ਤੋਂ ਕਰਾਇਆ ਜਾ ਰਿਹਾ ਹੈ ਤੇ ਇਨ੍ਹਾਂ ਖੇਡਾਂ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਇਨ੍ਹਾਂ ਖੇਡਾਂ ਲਈ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਲ੍ਹੇ ਦੇ ਖਿਡਾਰੀ ਵੱਧ ਤੋਂ ਵੱਧ ਤਗਮੇ ਹਾਸਲ ਕਰਕੇ ਬਰਨਾਲਾ ਦਾ ਨਾਮ ਰੌਸ਼ਨ ਕਰਨਗੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਜ਼ਿਲ੍ਹੇ ਨੇ ਕਈ ਨਾਮੀ ਕੌਮਾਂਤਰੀ ਤੇ ਕੌਮੀ ਖਿਡਾਰੀ ਪੈਦਾ ਕੀਤੇ ਹਨ ਤੇ ਖੇਡਾਂ ਦੀ ਇਹ ਰੀਤ ਹੋਰ ਵੀ ਉਘੇ ਖਿਡਾਰੀ ਪੈਦਾ ਕਰੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਬੈਂਡ ਨੇ ਮਸ਼ਾਲ ਮਾਰਚ ਦੀ ਅਗਵਾਈ ਕੀਤੀ ਤੇ ਸੰਤ ਬਾਬਾ ਲੌਂਗਪੁਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਵਿਦਿਆਰਥੀਆਂ ਨੇ ਮਲਵਈ ਗਿੱਧੇ ਦੀ ਪੇਸ਼ਕਾਰੀ ਦਿੱਤੀ। ਇਸ ਮਗਰੋਂ ਸਾਰੀਆਂ ਰਾਜਨੀਤਿਕ ਸ਼ਖ਼ਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਖਿਡਾਰੀਆਂ ਨੇ ਕਰੀਬ ਇਕ ਕਿਲੋਮੀਟਰ ਤੱਕ ਮਸ਼ਾਲ ਮਾਰਚ ਕੱਢਿਆ ਤੇ ਖੇਡਾਂ ਦੀ ਮਸ਼ਾਲ ਬਲਦੇ ਰੱਖਣ ਦਾ ਸੁਨੇਹਾ ਦਿੱਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਤੋਂ ਮਲਕੀਤ ਸਿੰਘ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਡੀਐੱਸਪੀ ਗਮਦੂਰ ਸਿੰਘ ਚਹਿਲ, ਜ਼ਿਲ੍ਹਾ ਖੇਡ ਅਫਸਰ ਓਮੇਸ਼ਵਰੀ ਸ਼ਰਮਾ,ਜ਼ਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰਪਾਲ ਸਿੰਘ, ਜ਼ਿਲ੍ਹੇ ਦੇ ਉਘੇ ਖਿਡਾਰੀ ਹਰਪ੍ਰੀਤ ਸਿੰਘ ਹੈਪੀ, ਬਲਦੇਵ ਸਿੰੰਘ ਮਾਨ, ਜਸਵਿੰਦਰ ਕੌਰ ਆਸ਼ੂ, ਅਕਸ਼ਦੀਪ ਸਿੰਘ ਕਾਹਨੇਕੇ, ਸੰਤ ਬਾਬਾ ਚਰਨਪੁਰੀ ਜੀ, ਸਕੂਲ ਪ੍ਰਿੰਸੀਪਲ ਮੇਜਰ ਸਿੰਘ, ਖੇਡ ਪ੍ਰੇਮੀ ਤੇ ਹੋਰ ਪਤਵੰਤੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#punjabnews
Previous Post

…ਹੁਣ ਪੰਜਾਬ ਦੇ ਮੰਤਰੀਆਂ ਨੂੰ ਲੋਕ ਭਲਾਈ ਕੰਮਾਂ ਲਈ ਗਰਾਂਟ ਦਿੰਦੇ ਸਮੇਂ ਹੱਥ ਘੁੱਟਣਾ ਪਵੇਗਾ

Next Post

ਡੀਸੀ ਦਫ਼ਤਰਾਂ ਦੇ ਕਰਮਚਾਰੀ ਫਿਰ ਕਰਨਗੇ ਹੜਤਾਲ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਦੇਹ ਵਪਾਰ ਦੀ ਆੜ ‘ਚ ਕਰਦੇ ਸੀ ਲੁੱਟ-ਖੋਹ,ਪੁਲਿਸ ਨੇ ਕੀਤੇ ਕਾਬੂ

ਡੀਸੀ ਦਫ਼ਤਰਾਂ ਦੇ ਕਰਮਚਾਰੀ ਫਿਰ ਕਰਨਗੇ ਹੜਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend