Skip to main content

Gee 98News

I.N.D.I.A ਗੱਠਜੋੜ ‘ਚ ਭਗਵੰਤ ਮਾਨ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, 31 ਅਗਸਤ-2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਟੱਕਰ ਦੇਣ ਲਈ ਦੇਸ਼ ਦੀਆਂ ਕਈ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਦੇ ਗੱਠਜੋੜ I.N.D.I.A ਨੇ ਆਪਣਾ ਇੱਕ ਪੋਸਟਰ (ਲੋਗੋ) ਜਾਰੀ ਕੀਤਾ ਹੈ। ਇਸ ਵਿੱਚ ਸ਼ਾਮਿਲ ਸਾਰੀਆਂ ਪਾਰਟੀਆਂ ਦੇ ਮੁਖੀਆਂ ਦੀਆਂ ਤਸਵੀਰਾਂ ਲਗਾਈਆਂ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵੀ ਲਗਾਈ ਗਈ ਹੈ। ਭਾਜਪਾ ਵਿਰੋਧੀ ਗਠਜੋੜ ਦੇ ਇਸ ਪੋਸਟਰ ਵਿਚ ਦੇਸ਼ ਦੇ ਰਾਸ਼ਟਰੀ ਝੰਡੇ ਵਾਲੇ ਤਿੰਨ ਰੰਗ ਵੀ ਰੱਖੇ ਗਏ ਹਨ ਅਤੇ ਅੰਗਰੇਜ਼ੀ ਭਾਸ਼ਾ ਵਿੱਚ “Bole India…Dilmaange INDIA” ਲਿਖਿਆ ਹੋਇਆ ਹੈ । ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਭਗਵੰਤ ਮਾਨ ਗੱਠਜੋੜ ਵੱਲੋਂ ਸਟਾਰ ਪ੍ਰਚਾਰਕ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ, ਜੋ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਵੀ ਗੱਠਜੋੜ ਵਜੋਂ ਪ੍ਰਚਾਰ ਕਰਨਗੇ । ਜਿਕਰਯੋਗ ਹੈ ਕਿ ਆਪਣੀ ਅਗਲੀ ਰਣਨੀਤੀ ‘ਤੇ ਵਿਚਾਰ ਕਰਨ ਲਈ ਗੱਠਜੋੜ ਦੀ ਅੱਜ ਮੁੰਬਈ ਵਿਖੇ ਮੀਟਿੰਗ ਹੋ ਰਹੀ ਹੈ।

error: Content is protected !!