Gee 98News

ਚੰਡੀਗੜ੍ਹ,2 ਸਤੰਬਰ-ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਵਾਰੀਆਂ ਨੂੰ ਚੇਤਾਵਨੀ ਦੇ ਰਹੇ ਹਨ ਕਿ “ਸਾਡੇ ਕੋਲ ਬੇਰੋਜ਼ਗਾਰ ਬਹੁਤ ਹਨ ਨੌਕਰੀਆਂ ਲਈ, ਤੁਸੀਂ ਕਲਮਾਂ ਸੁੱਟੋ ਸਹੀ” ਪਰੰਤੂ ਦੂਜੇ ਪਾਸੇ ਪਾਵਰਕਾਮ ਨਾਲ ਸਬੰਧਿਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇੱਕ ਪੱਤਰ ਮੁੱਖ ਮੰਤਰੀ ਦੇ ਇਹਨਾਂ ਦਾਅਵਿਆਂ ਦੀ ਫੂਕ ਕੱਢ ਰਿਹਾ ਹੈ। ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਪੱਤਰ ਅਨੁਸਾਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਇੰਜੀਨੀਅਰ ਵੱਲੋਂ ਆਪਣੇ ਅਧੀਨ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ ਕਿ ਮਾਰਚ 2024 ਤੱਕ ਸੇਵਾ ਮੁਕਤ ਹੋਣ ਵਾਲੇ ਉਹਨਾਂ ਸਾਰੇ ਕਰਮਚਾਰੀਆਂ ਦੀਆਂ ਸੂਚੀਆਂ ਭੇਜੀਆਂ ਜਾਣ ਜੋ ਆਪਣੀ ਇੱਛਾ ਅਨੁਸਾਰ ਸੇਵਾਮੁਕਤ ਹੋਣ ਤੋਂ ਬਾਅਦ ਠੇਕੇ ਦੇ ਅਧਾਰ ‘ਤੇ ਦੁਬਾਰਾ ਨੌਕਰੀ ਕਰਨ ਦੇ ਚਾਹਵਾਨ ਹਨ । ਇਸ ਪੱਤਰ ਅਨੁਸਾਰ ਸਪੱਸ਼ਟ ਹੈ ਕਿ ਸਰਕਾਰ ਪਾਵਰਕਾਮ ਵਿੱਚ ਨਵੀਂ ਭਰਤੀ ਕਰਨ ਦੀ ਬਜਾਏ ਸੇਵਾਮੁਕਤ ਕਰਮਚਾਰੀਆਂ ਨੂੰ ਹੀ ਠੇਕੇ ‘ਤੇ ਭਰਤੀ ਕਰਨ ਜਾ ਰਹੀ ਹੈ । ਇਸ ਤੋਂ ਪਹਿਲਾਂ ਵੀ ਕੁਝ ਵਿਭਾਗਾਂ ਵਿੱਚ ਸਰਕਾਰ ਨੇ ਸੇਵਾ ਮੁਕਤ ਕਰਮਚਾਰੀਆਂ ਨੂੰ ਦੁਬਾਰਾ “ਸੇਵਾ” ਦਾ ਮੌਕਾ ਦਿੱਤਾ ਹੈ । ਸਰਕਾਰ ਦੀ ਇਸ ਨੀਤੀ ਨੇ ਬੇਰੁਜ਼ਗਾਰਾਂ ਨੂੰ ਨਿਰਾਸ਼ਤਾ ਦੇ ਆਲਮ ਵਿੱਚ ਸੁੱਟਿਆ ਹੋਇਆ ਹੈ। ਲੋਕਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਹੋ ਕਿ ਰਿਹਾ ਹੈ, ਜੇਕਰ ਪੱਕੀ ਭਰਤੀ ਕਰਨ ਸਬੰਧੀ ਮੁੱਖ ਮੰਤਰੀ ਦੇ ਦਾਅਵੇ ਸੱਚੇ ਹਨ ਤਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਹਨਾਂ ਪੱਤਰਾਂ ਦਾ ਕੀ ਭਾਵ ਹੈ ।

Leave a Reply

Your email address will not be published. Required fields are marked *

error: Content is protected !!