Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਪੂ-ਬੇਬੇ ਦੀ ਦੇਖਭਾਲ ਨਾ ਕਰਨ ਵਾਲੀ ਔਲਾਦ ਸਾਵਧਾਨ…ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ

Nirmal Pandori by Nirmal Pandori
09/03/2023
in ਪੰਜਾਬ
Reading Time: 1 min read
A A
0
ਬਾਪੂ-ਬੇਬੇ ਦੀ ਦੇਖਭਾਲ ਨਾ ਕਰਨ ਵਾਲੀ ਔਲਾਦ ਸਾਵਧਾਨ…ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 3 ਸਤੰਬਰ-ਆਪਣੇ ਬਜ਼ੁਰਗ ਮਾਤਾ ਪਿਤਾ ਦੀ ਦੇਖਭਾਲ ਨਾ ਕਰਨ ਵਾਲੀ ਔਲਾਦ ਨੂੰ ਹੁਣ ਸੁਧਰਨਾ ਪਵੇਗਾ, ਨਹੀਂ ਤਾਂ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ 2007 ਤਹਿਤ ਕਾਰਵਾਈ ਹੋਵੇਗੀ। ਅੱਜ ਕੱਲ ਕੁਝ ਅਜਿਹੇ ਕੇਸ ਵਧੇਰੇ ਸਾਹਮਣੇ ਆ ਰਹੇ ਹਨ ਕਿ ਜਦੋਂ ਤੱਕ ਜਮੀਨ ਜਾਇਦਾਦ ਬਾਪੂ ਬੇਬੇ ਦੇ ਨਾਮ ਹੁੰਦੀ ਹੈ ਉਦੋਂ ਤੱਕ ਚੰਗੀ ਦੇਖ ਭਾਲ ਕੀਤੀ ਜਾਂਦੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ-2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਰ ਸਰਕਾਰੀ ਸੰਸਥਾ ਹੈਲਪੇਜ ਇੰਡੀਆ ਨਾਲ ਮਿਲਕੇ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ। ਬਜ਼ੁਰਗ ਵਿਅਕਤੀਆਂ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਲਈ ਐਕਟ ਤਹਿਤ ਸਬੰਧਤ ਐਸ.ਡੀ.ਐਮ. ਮੇਨਟੀਨੈਂਸ ਟ੍ਰਿਬਿਉਨਲ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਪੀਲੈਟ ਅਥਾਰਟੀ ਹਨ ਅਤੇ ਸਬੰਧਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਮੇਨਟੀਨੈਂਸ ਅਫ਼ਸਰ ਨਾਮਜ਼ਦ ਕੀਤਾ ਹੋਇਆ ਹੈ। ਬਜ਼ੁਰਗ ਵਿਅਕਤੀ ਆਪਣੀ ਸਮੱਸਿਆ ਬਾਬਤ ਟ੍ਰਿਬਿਉਨਲ ਵਿੱਚ ਉਪ ਮੰਡਲ ਮੈਜਿਸਟ੍ਰੇਟ ਕੋਲ ਅਪਣੀ ਸ਼ਿਕਾਇਤ ਦਾਇਰ ਕਰਵਾ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੈਰ ਸਰਕਾਰੀ ਸੰਸਥਾ ਹੈਲਪਏਜ ਇੰਡੀਆ ਵੱਲੋ ਹੈਲਪ ਲਾਈਨ 14567 ਚਲਾਈ ਜਾ ਰਹੀ ਹੈ। ਇਹ ਹੈਲਪ ਲਾਈਨ ਬਜ਼ੁਰਗ ਵਿਅਕਤੀਆਂ ਦੀਆਂ ਸਮੱਸਿਆਵਾਂ /ਸ਼ਿਕਾਇਤਾਂ ਨੂੰ ਹੱਲ ਕਰਨ ਲਈ ਸਮਰਪਿਤ ਹੈ। ਹੈਲਪਲਾਈਨ ਰਾਹੀ ਬਜ਼ੁਰਗ ਵਿਅਕਤੀਆਂ ਨੂੰ ਜਾਣਕਾਰੀ ਦੇ ਕੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਮਦਦ ਕੀਤੀ ਜਾਂਦੀ ਹੈ।ਮੰਤਰੀ ਨੇ ਬਜੁਰਗ ਨਾਗਰਿਕਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

*ਬੋਲ ਪੰਡੋਰੀ ਦੇ*

Next Post

ਜੇ ‘ਹੱਥ’ ਫੜੇਗਾ ‘ਝਾੜੂ’ ਤਾਂ…ਬੀਤੇ ਕੱਲ੍ਹ ਤੱਕ ਜਿਹੜੇ “ਚੋਰ” ਦਿਸਦੇ ਸੀ, ਉਹੀ “ਪਰਮ ਸਤਿਕਾਰਯੋਗ” ਹੋਣਗੇ….!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਜੇ ‘ਹੱਥ’ ਫੜੇਗਾ ‘ਝਾੜੂ’ ਤਾਂ…ਬੀਤੇ ਕੱਲ੍ਹ ਤੱਕ ਜਿਹੜੇ “ਚੋਰ” ਦਿਸਦੇ ਸੀ, ਉਹੀ “ਪਰਮ ਸਤਿਕਾਰਯੋਗ” ਹੋਣਗੇ….!

ਜੇ 'ਹੱਥ' ਫੜੇਗਾ 'ਝਾੜੂ' ਤਾਂ…ਬੀਤੇ ਕੱਲ੍ਹ ਤੱਕ ਜਿਹੜੇ "ਚੋਰ" ਦਿਸਦੇ ਸੀ, ਉਹੀ "ਪਰਮ ਸਤਿਕਾਰਯੋਗ" ਹੋਣਗੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend