Skip to main content

Gee 98News

ਇੱਕ ਪਿਸਤੌਲ ਅਤੇ 1050 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਬਰਨਾਲਾ,‌7 ਸਤੰਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਦੀ ਪੁਲਿਸ ਪਾਰਟੀ ਨੇ ਚਾਰ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ 315 ਬੋਰ ਦੇ ਪਿਸਤੌਲ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਧਨੌਲਾ ਦੇ ਐਸ ਐਚ ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਕੋਲੋਂ 1050 ਨਸ਼ੀਲੀਆਂ ਗੋਲੀਆਂ, ਇਕ 315 ਬੋਰ ਦਾ ਪਿਸਤੌਲ ,ਦੋ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮਨਪ੍ਰੀਤ, ਹਰਪ੍ਰੀਤ, ਕੁਲਦੀਪ ਤੇ ਹਰਪ੍ਰੀਤ ਸਿੰਘ ਪੀਤਾ ਨਾਮ ਦੇ ਇਨ੍ਹਾਂ ਦੋਸ਼ੀਆਂ ਉੱਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ । ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੌਰਾਨ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹਨਾਂ ਨਸ਼ੀਲੀਆਂ ਗੋਲੀਆਂ ਦੇ ਸਰੋਤਾਂ ਦਾ ਪਤਾ ਲਗਾਇਆ ਜਾ ਸਕੇ।

error: Content is protected !!