Skip to main content

Gee 98News

…ਜਦ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਲੱਗੇ ਤਾਂ ਪਤਾ ਲੱਗਿਆ ਕਿ ਮਰੀਜ਼ ਤਾਂ ਅਜੇ ਜਿਉਂਦਾ ਹੈ..ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ

ਚੰਡੀਗੜ੍ਹ,20 ਸਤੰਬਰ-ਦੋ-ਤਿੰਨ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਅਤੇ ਵੈਂਟੀਲੇਟਰ ‘ਤੇ ਰੱਖੇ ਮਰੀਜ਼ ਦੇ ਪਰਿਵਾਰਕ ਮੈਬਰਾਂ ਨੂੰ ਜਦ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਮਰੀਜ਼ ਦੀ ਮੌਤ ਹੋ ਚੁੱਕੀ ਹੈ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਿੰਡ ਵਾਸੀ ਸਸਕਾਰ ਦੀਆਂ ਤਿਆਰੀਆਂ ਕਰਨ ਲੱਗੇ, ਪ੍ਰੰਤੂ ਜਦ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਲੱਗੇ ਤਾਂ ਪਤਾ ਲੱਗਾ ਕਿ ਮਰੀਜ਼ ਅਜੇ ਜਿਉਂਦਾ ਹੈ। ਇਹ ਹੈਰਾਨੀਜਨਕ ਮਾਮਲਾ ਲੁਧਿਆਣਾ ਨਾਲ ਸਬੰਧਤ ਹੈ ਜਿੱਥੇ ਇੱਕ ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਹੱਥ ਉੱਪਰ ਜ਼ਹਿਰੀਲੇ ਕੀੜੇ ਨੇ ਡੰਗ ਮਾਰਿਆ ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਉਸਨੂੰ ਏਮਜ਼ ਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ । ਪੁਲਿਸ ਮੁਲਾਜ਼ਮ ਮਨਪ੍ਰੀਤ ਦਾ ਪਿਤਾ ਰਾਮਜੀ ਵੀ ਪੰਜਾਬ ਪੁਲਿਸ ਵਿੱਚ ਨੌਕਰੀ ਕਰਦਾ ਹੈ ਜਿਸ ਨੇ ਦੱਸਿਆ ਕਿ ਉਸ ਦੇ ਬੇਟੇ ਦੇ ਹੱਥ ਉੱਪਰ ਜ਼ਹਿਰੀਲੇ ਕੀੜੇ ਨੇ ਡੰਗ ਮਾਰਿਆ ਗਿਆ ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਏਮਜ਼ ਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਅਤੇ ਉਹ ਦੋ-ਤਿੰਨ ਦਿਨ ਤੋਂ ਵੈਂਟੀਲੇਟਰ ‘ਤੇ ਸੀ। ਉਹਨਾਂ ਦੱਸਿਆ ਕਿ ਰਾਤ ਕਰੀਬ 2.30 ਵਜੇ ਡਾਕਟਰਾਂ ਨੇ ਪਰਿਵਾਰ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ ਅਤੇ ਉਸਦੀ ਲਾਸ਼ ਸਵੇਰੇ 9:00 ਵਜੇ ਦਿੱਤੀ ਜਾਵੇਗੀ। ਪਿਤਾ ਨੇ ਕਿਹਾ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੋਣ ਕਰਕੇ ਜਦ ਪੋਸਟਮਾਰਟਮ ਲਈ ਉਸਦੀ ਲਾਸ਼ ਐਂਬੂਲੈਂਸ ਵਿੱਚ ਲਿਜਾਣ ਲੱਗੇ ਤਾਂ ਇੱਕ ਸਾਥੀ ਪੁਲਿਸ ਮੁਲਾਜ਼ਮ ਨੇ ਮਹਿਸੂਸ ਕੀਤਾ ਕਿ ਮਨਪ੍ਰੀਤ ਦੇ ਸਰੀਰ ਵਿੱਚ ਹਰਕਤ ਚੱਲ ਰਹੀ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮਨਪ੍ਰੀਤ ਨੂੰ ਡੀਐਮਸੀ ਲੈ ਕੇ ਜਿੱਥੇ ਉਸਦੀ ਹਾਲਤ ਸਥਿਰ ਹੈ ਅਤੇ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਹਸਪਤਾਲ ਦੇ ਡਾਕਟਰ ਨੇ ਪਰਿਵਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਦਾਅਵਾ ਕੀਤਾ ਕਿ ਮਨਪ੍ਰੀਤ ਨੂੰ ਜ਼ਿੰਦਾ ਪਰਿਵਾਰ ਹਵਾਲੇ ਕੀਤਾ ਗਿਆ ਹੈ, ਜਦ ਕਿ ਮਨਪ੍ਰੀਤ ਦੇ ਪਿਤਾ ਦਾ ਕਹਿਣਾ ਹੈ ਕਿ ਡਾਕਟਰਾਂ ਵੱਲੋਂ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪਿੰਡ ਵਾਸੀਆਂ ਨੇ ਉਸਦੇ ਸਸਕਾਰ ਦੀਆਂ ਤਿਆਰੀਆਂ ਵੀ ਕਰ ਦਿੱਤੀਆਂ ਸਨ।

ਕੈਪਸ਼ਨ- ਮਨਪ੍ਰੀਤ ਦੀ ਫਾਈਲ ਫੋਟੋ

error: Content is protected !!