Skip to main content

Gee 98News

ਮਹਿਲ ਕਲਾਂ ਪੁਲਿਸ ਨੇ ਇੱਕ ਭਗੌੜਾ ਕੀਤਾ ਕਾਬੂ


ਮਹਿਲ ਕਲਾਂ, 20 ਸਤੰਬਰ (ਜਸਵੰਤ ਸਿੰਘ ਲਾਲੀ )-ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਵਿੱਢੀ‌ ਮੁਹਿੰਮ ਤਹਿਤ ਮੁਖ਼ਬਰ ਦੀ ਇਤਲਾਹ ‘ਤੇ ਅਦਾਲਤੀ ਕਾਰਵਾਈ ਤੋਂ ਭਗੌੜੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸਐਚਓ ਮਹਿਲ ਕਲਾਂ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਇੱਕ ਭਗੌੜੇ ਵਿਅਕਤੀ ਨਿਸਾਰ ਮੁਹੰਮਦ ਵਾਸੀ ਮਲੇਰਕੋਟਲਾ ਜੋ ਪਿਛਲੇ ਤਿੰਨ ਸਾਲਾਂ ਤੋਂ ਭਗੌੜਾ ਚੱਲਿਆ ਆ ਰਿਹਾ ਸੀ, ਨੂੰ ਏਐਸਆਈ ਦੇਸਰਾਜ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸਦੇ ਖ਼ਿਲਾਫ਼ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ ਐਸ ਪੀ ਮਹਿਲ ਕਲਾਂ ਕੰਵਲਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਹੈ ਅਤੇ ਕਿਸੇ ਵਿਅਕਤੀ ਨੂੰ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

error: Content is protected !!