Skip to main content

Gee 98News

ਪਿੰਡ ਚੁਹਾਣਕੇ ਕਲਾਂ ‘ਚ ਕੁਲਵੰਤ ਸਿੰਘ ਟਿੱਬਾ ਨੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਸੁਣੀਆਂ

-ਹੋਪ ਫ਼ਾਰ ਮਹਿਲ ਕਲਾਂ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਮੀਟਿੰਗਾਂ ਦਾ ਦੌਰ ਸ਼ੁਰੂ
ਮਹਿਲ ਕਲਾਂ, 22 ਸਤੰਬਰ  (ਨਿਰਮਲ ਸਿੰਘ ਪੰਡੋਰੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਆਮ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਪ੍ਰਤੀ ਚੇਤਨ ਕਰਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਣ ਦੇ ਮੰਤਵ ਲਈ ਇਲਾਕੇ ‘ਚ ਸਰਗਰਮੀ ਨਾਲ ਕੰਮ ਕਰਨ ਵਾਲੀ ਸਮਾਜਿਕ ਸੰਸਥਾ ‘ਹੋਪ ਫਾਰ ਮਹਿਲ ਕਲਾਂ’ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪਿੰਡ ਚੁਹਾਣਕੇ ਕਲਾਂ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਮਜ਼ਦੂਰ ਵਰਗ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਸਾਡੀ ਟੀਮ ਕੋਲ “ਸਾਨੂੰ ਦੱਸੋ, ਅਸੀਂ ਸੁਣਾਂਗੇ, ਅਸੀਂ ਕਰਾਂਗੇ” ਮੁਹਿੰਮ ਤਹਿਤ ਸਮੱਸਿਆਵਾਂ ਦੇ ਹੱਲ ਲਈ ਆਮ ਲੋਕ ਸੰਪਰਕ ਕਰ ਰਹੇ ਹਨ ਅਤੇ ਹੋਪ ਫਾਰ ਮਹਿਲ ਕਲਾਂ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਅਸੀਂ ਇਹ ਤਹੱਈਆ ਕੀਤਾ ਹੈ ਕਿ ਆਪਣੇ ਕੰਮਾਂ ਧੰਦਿਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾ-ਖਾ ਕੇ ਅੱਕ ਚੁੱਕੇ ਲੋਕਾਂ ਲਈ ਇਕ ਆਸ ਦੀ ਕਿਰਨ ਬਣ ਸਕੀਏ।ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੋਪ ਫਾਰ ਮਹਿਲ ਕਲਾਂ ਦੀ ਟੀਮ ਦਾ ਹਿੱਸਾ ਬਣਨ ਤਾਂ ਕਿ ਆਮ ਲੋਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਇਲਾਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਇਹ ਤਹੱਈਆ ਕੀਤਾ ਹੈ ਕਿ ਹਰ ਸਰਕਾਰੀ ਸਕੀਮ ਦਾ ਲਾਭ  ਆਮ ਲੋਕਾਂ ਨੂੰ ਮਿਲੇ।ਇਸ ਮੌਕੇ ਪਿੰਡ ਵਾਸੀਆਂ ਨੇ ਕੁਲਵੰਤ ਸਿੰਘ ਟਿੱਬਾ ਦਾ ਸਨਮਾਨ ਵੀ ਕੀਤਾ।

error: Content is protected !!