Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

8ਵੀਂ ਦੀ ਵਿਦਿਆਰਥਣ ਦੀ ਬਾਂਹ ‘ਤੇ “ਚੋਰ” ਲਿਖ ਕੇ ਪੂਰੇ ਸਕੂਲ ਵਿੱਚ ਘੁਮਾਇਆ…ਵਿਦਿਆਰਥਣ ਨੇ ਪ੍ਰੇਸ਼ਾਨ ਹੋ ਕੇ ਤੀਜੀ ਮੰਜ਼ਿਲ ਤੋਂ ਮਾਰ ਦਿੱਤੀ ਛਾਲ

Nirmal Pandori by Nirmal Pandori
09/23/2023
in ਪੰਜਾਬ
Reading Time: 1 min read
A A
0
8ਵੀਂ ਦੀ ਵਿਦਿਆਰਥਣ ਦੀ ਬਾਂਹ ‘ਤੇ “ਚੋਰ” ਲਿਖ ਕੇ ਪੂਰੇ ਸਕੂਲ ਵਿੱਚ ਘੁਮਾਇਆ…ਵਿਦਿਆਰਥਣ ਨੇ ਪ੍ਰੇਸ਼ਾਨ ਹੋ ਕੇ ਤੀਜੀ ਮੰਜ਼ਿਲ ਤੋਂ ਮਾਰ ਦਿੱਤੀ ਛਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੁਧਿਆਣਾ,23 ਸਤੰਬਰ-ਅੱਠਵੀਂ ਕਲਾਸ ਦੀ ਇੱਕ ਵਿਦਿਆਰਥਣ ਨੂੰ ਜਦੋਂ ਅਧਿਆਪਕ ਨੇ ਬਾਂਹ ਉੱਪਰ ਚੋਰ ਲਿਖ ਕੇ ਸਕੂਲ ਵਿੱਚ ਘੁਮਾਇਆ ਤਾਂ ਵਿਦਿਆਰਥਣ ਨੇ ਐਨੀ ਪ੍ਰੇਸ਼ਾਨ ਹੋ ਗਈ ਕਿ ਉਸਨੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਵਿਦਿਆਰਥਣ ਗੰਭੀਰ ਜ਼ਖ਼ਮੀ ਹਾਲਤ ਵਿੱਚ ਹੈ ਅਤੇ ਉਸ ਦੀ ਰੀੜ ਦੀ ਹੱਡੀ ਅਤੇ ਚੂਲੇ ਦਾ ਆਪਰੇਸ਼ਨ ਹੋਇਆ ਹੈ। ਇਹ ਘਟਨਾ ਲੁਧਿਆਣਾ ਦੇ ਲੁਹਾਰਾ ਰੋਡ ‘ਤੇ ਸਥਿਤ ਇੱਕ ਪ੍ਰਾਈਵੇਟ ਸਕੂਲ ਨਾਲ ਸੰਬੰਧਿਤ ਹੈ। ਵਿਦਿਆਰਥਣ ਗ਼ਰੀਬ ਪਰਿਵਾਰ ਨਾਲ ਸੰਬੰਧਿਤ ਹੋਣ ਕਰਕੇ ਮੈਨੇਜਮੈਂਟ ਕਮੇਟੀ ਨੇ ਮਾਮਲਾ ਦਬਾਉਣ ਦੀ ਮਨਸ਼ਾ ਨਾਲ ਇਹ ਕਹਿ ਕੇ ਕਿ “ਬੱਚੀ ਪੌੜੀਆਂ ਤੋਂ ਡਿੱਗ ਪਈ ਹੈ”, ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਪਰੰਤੂ ਕੁਝ ਦਿਨਾਂ ਬਾਅਦ ਹੀ ਉਸਨੂੰ ਹਸਪਤਾਲ ਤੋਂ ਛੁੱਟੀ ਵੀ ਕਰਵਾ ਦਿੱਤੀ ਅਤੇ ਪਰਿਵਾਰ ਵਾਲਿਆਂ ਨੂੰ ਮੈਨੇਜਮੈਂਟ ਕਮੇਟੀ ਨੇ ਭਰੋਸਾ ਦਿੱਤਾ ਕਿ ਬੱਚੀ ਦਾ ਸਾਰਾ ਖਰਚ ਕੀਤਾ ਜਾਵੇਗਾ ਪਰ ਬਾਅਦ ਵਿੱਚ ਜਦੋਂ ਕਿਸੇ ਨੇ ਬੱਚੀ ਦੀ ਸਾਰ ਨਾ ਲਈ ਤਾਂ ਪਰਿਵਾਰ ਨੇ ਕੁਝ ਵਿਅਕਤੀਆਂ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਲੋਕਾਂ ਨੇ ਪਰਿਵਾਰ ਨੂੰ ਲੈ ਕੇ ਸਕੂਲ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਅੱਠਵੀਂ ਜਮਾਤ ਦੀ ਟਾਪਰ ਇਸ ਵਿਦਿਆਰਥਣ ਦੀ ਮਾਂ ਅਨਾਰਾ ਦੇਵੀ ਨੇ ਦੱਸਿਆ ਕਿ ਉਸ ਦੀ ਬੇਟੀ ਨੂੰ ਨਾਲ‌ ਪੜ੍ਹਦੀ ਇੱਕ ਹੋਰ ਵਿਦਿਆਰਥਣ ਨੇ ਆਪਣਾ ਨੋਟਿਸ ਪੂਰਾ ਕਰਨ ਲਈ ਕਿਹਾ ਸੀ। ਉਹ ਨੋਟਿਸ ਪੂਰਾ ਕਰ ਹੀ ਰਹੀ ਸੀ ਇਸ ਦੌਰਾਨ ਛੁੱਟੀ ਹੋ ਗਈ ਅਤੇ ਉਹ ਨੋਟਿਸ ਪੂਰਾ ਕਰਨ ਲਈ ਕਾਪੀ ਘਰ ਲੈ ਆਈ, ਘਰ ਆ ਕੇ ਵੀ ਨੋਟਿਸ ਪੂਰਾ ਨਾ ਹੋਣ ਕਰਕੇ ਉਹ ਕਾਪੀ ਉਸਦੀ ਘਰ ਹੀ ਰਹਿ ਗਈ । ਜਦ ਦੂਜੇ ਦਿਨ ਅਧਿਆਪਕ ਨੇ ਉਸ ਵਿਦਿਆਰਥਣ ਨੂੰ ਨੋਟਿਸ ਪੂਰਾ ਨਾ ਕਰਨ ਸਬੰਧੀ ਪੁੱਛਿਆ ਤਾਂ ਵਿਦਿਆਰਥਣ ਨੇ ਉਸ ਦੀ ਬੇਟੀ ‘ਤੇ ਕਾਪੀ ਚੋਰੀ ਕਰਨ ਦਾ ਦੋਸ਼ ਲਗਾ ਦਿੱਤਾ ਅਤੇ ਪ੍ਰਿੰਸੀਪਲ ਨੂੰ ਵੀ ਚੋਰੀ ਦੀ ਸ਼ਿਕਾਇਤ ਕੀਤੀ । ਇਸ ਤੋਂ ਬਾਅਦ ਅਧਿਆਪਕ ਨੇ ਉਸ ਦੀ ਬੇਟੀ ਦੀ ਬਾਂਹ ‘ਤੇ ਚੋਰ ਸ਼ਬਦ ਲਿਖ ਕੇ ਉਸ ਨੂੰ ਪੂਰੇ ਸਕੂਲ ਵਿੱਚ ਘੁਮਾਇਆ ਅਤੇ ਉਸ ਨੂੰ ਚੋਰ-ਚੋਰ ਕਿਹਾ ਜਾਣ ਲੱਗਿਆ ਜਿਸ ਤੋਂ ਬਾਅਦ ਉਸਦੀ ਬੇਟੀ ਨੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਕੇ ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਕੂਲ ਕਮੇਟੀ ਨੇ ਮਾਮਲੇ ਨੂੰ ਦਬਾਉਣ ਲਈ ਬੱਚੀ ਦੇ ਛਾਲ ਮਾਰਨ ਸਬੰਧੀ ਝੂਠ ਬੋਲਿਆ ਅਤੇ ਹਾਸਪਤਾਲ ਨੂੰ ਇਹ ਦੱਸਿਆ ਕਿ ਬੱਚੀ ਪੌੜੀ ਤੋਂ ਡਿੱਗੀ ਹੈ । ਜ਼ਖਮੀ ਵਿਦਿਆਰਥਣ ਦੀ ਮਾਤਾ ਅਨਾਰਾ ਦੇਵੀ ਨੇ ਕਿਹਾ ਕਿ ਸਕੂਲ ਦੇ ਨੇੜੇ ਰਹਿਣ ਵਾਲੇ ਲੋਕਾਂ ਨੇ ਉਸ ਦੀ ਬੇਟੀ ਨੂੰ ਛੱਤ ਤੋਂ ਛਾਲ ਮਾਰਦੇ ਦੇਖਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜ੍ਹਤਾਲ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

NIA ਨੇ ਪੰਨੂੰ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ‘ਚ ਜਾਇਦਾਦ ਕੀਤੀ ਜ਼ਬਤ

Next Post

ਸਾਬਕਾ ਇੰਸਪੈਕਟਰ ਦਾ ਮੁੰਡਾ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਸਾਬਕਾ ਇੰਸਪੈਕਟਰ ਦਾ ਮੁੰਡਾ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

ਸਾਬਕਾ ਇੰਸਪੈਕਟਰ ਦਾ ਮੁੰਡਾ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend