Skip to main content

Gee 98News

ਸਾਬਕਾ ਇੰਸਪੈਕਟਰ ਦਾ ਮੁੰਡਾ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

-Gee98 news service

ਜਲੰਧਰ,23 ਸਤੰਬਰ-ਪੰਜਾਬ ਪੁਲਿਸ ਦੇ ਇੱਕ ਸੇਵਾ ਮੁਕਤ ਇੰਸਪੈਕਟਰ ਦੇ ਪੁੱਤਰ ਨੂੰ ਪੁਲਿਸ ਪਾਰਟੀ ਨੇ ਨਸ਼ੀਲੇ ਪਦਾਰਥ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਨੇ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਰਿੰਦਰ ਧੋਗੜੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਦੌਰਾਨ ਵੱਖ-ਵੱਖ ਪੁਲਿਸ ਟੀਮਾਂ ਸਰਗਰਮ ਸਨ, ਜਿਨ੍ਹਾਂ ਵਿੱਚੋਂ ਸਬ ਇੰਸਪੈਕਟਰ ਨਿਰਮਲ ਸਿੰਘ ਦੀ ਟੀਮ ਨੇ ਪਿੰਡ ਜੰਡੂਸਿੰਘਾ ਦੇ ਨੇੜੇ ਸ਼ਾਹਬਾਜ ਸਿੰਘ ਉਰਫ ਸ਼ਾਹੂ ਪੁੱਤਰ ਸਰਬਜੀਤ ਸਿੰਘ ਵਾਸੀ ਮੁਹੱਲਾ ਨਵਾਂ ਫਤਿਹਗੜ੍ਹ, ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ 210 ਗ੍ਰਾਮ ਹੈਰੋਇਨ ,ਪੁਆਇੰਟ 32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ । ਉਹਨਾਂ ਦੱਸਿਆ ਕਿ ਮੁਲਜ਼ਮ ਇਸ ਖੇਤਰ ਵਿੱਚ ਨਸ਼ਾ ਸਪਲਾਈ ਕਰਨ ਆਇਆ ਸੀ । ਮੁਲਜ਼ਮ ਦਾ ਪਿਤਾ ਪੰਜਾਬ ਪੁਲਿਸ ਤੋਂ ਬਤੌਰ ਇੰਸਪੈਕਟਰ ਸੇਵਾ ਮੁਕਤ ਹੋਇਆ ਹੈ।

error: Content is protected !!