Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PGI ਘਾਬਦਾਂ ਦੀਆਂ ਨੌਕਰੀ ਤੋਂ ਹਟਾਈਆਂ ਨਰਸਾਂ ਦਾ ਮਾਮਲਾ ਕੇਂਦਰੀ ਸਿਹਤ ਮੰਤਰੀ ਕੋਲ ਚੁੱਕਾਂਗਾ-ਸਿਮਰਨਜੀਤ ਸਿੰਘ ਮਾਨ

Nirmal Pandori by Nirmal Pandori
09/26/2023
in ਪੰਜਾਬ
Reading Time: 1 min read
A A
0
PGI ਘਾਬਦਾਂ ਦੀਆਂ ਨੌਕਰੀ ਤੋਂ ਹਟਾਈਆਂ ਨਰਸਾਂ ਦਾ ਮਾਮਲਾ ਕੇਂਦਰੀ ਸਿਹਤ ਮੰਤਰੀ ਕੋਲ ਚੁੱਕਾਂਗਾ-ਸਿਮਰਨਜੀਤ ਸਿੰਘ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਸਤੰਬਰ (ਨਿਰਮਲ ਸਿੰਘ ਪੰਡੋਰੀ)- ਪੀਜੀਆਈ ਘਾਬਦਾਂ ਵਿੱਚ ਨਰਸਾਂ ਦੀ ਨਵੀਂ ਭਰਤੀ ਉਪਰੰਤ ਪਹਿਲਾਂ ਤੋਂ ਕੰਮ ਕਰਦੀਆਂ 27 ਨਰਸਾਂ ਨੂੰ  ਨੌਕਰੀ ਤੋਂ ਹਟਾਉਣਾ ਮੰਦਭਾਗਾ ਹੈ | ਇਨ੍ਹਾਂ ਨਰਸਾਂ ਨੂੰ  ਮੁੜ ਨੌਕਰੀ ‘ਤੇ ਅਡਜਸਟ ਕਰਵਾਉਣ ਲਈ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪੀਜੀਆਈ ਘਾਬਦਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਐਮ.ਪੀ. ਸ. ਮਾਨ ਪੀਜੀਆਈ ਘਾਬਦਾਂ ਵਿਖੇ ਨੌਕਰੀ ਤੋਂ ਹਟਾਈਆਂ ਨਰਸਾਂ ਦੇ ਮਸਲੇ ਨੂੰ  ਲੈ ਕੇ ਪੀਜੀਆਈ ਘਾਬਦਾਂ ਦੀ ਮੈਨੇਜਮੈਂਟ ਨੂੰ  ਮਿਲਣ ਲਈ ਇੱਥੇ ਪਹੁੰਚੇ ਸਨ | ਇਸ ਦੌਰਾਨ ਐਮ.ਪੀ. ਸੰਗਰੂਰ ਨੇ ਪੀੜਿਤ ਨਰਸਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪੀਜੀਆਈ ਮੈਨੇਜਮੈਂਟ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਐਮ.ਪੀ. ਸ. ਮਾਨ ਨੂੰ  ਜਾਣੂ ਕਰਵਾਇਆ |ਸ. ਮਾਨ ਨੇ ਨਰਸਾਂ ਨੂੰ  ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਦਾ ਐਮ.ਪੀ. ਹੋਣ ਦੇ ਨਾਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਨੂੰ  ਦੂਰ ਕਰਨਾ ਮੇਰੀ ਜਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਨਰਸਾਂ ਦੀ ਮੁੜ ਨੌਕਰੀ ‘ਤੇ ਬਹਾਲੀ ਸੰਬੰਧੀ ਉਨ੍ਹਾਂ ਵੱਲੋਂ ਅੱਜ ਮੈਨੇਜਮੈਂਟ ਨਾਲ ਮੁਲਾਕਾਤ ਕੀਤੀ ਗਈ ਹੈ ਪਰ ਇਹ ਮਸਲਾ ਹੁਣ ਪੀਜੀਆਈ ਦੀ ਮੈਨੇਜਮੈਂਟ ਦੇ ਵੱਸ ਤੋਂ ਬਾਹਰ ਹੋ ਚੁੱਕਿਆ ਹੈ | ਇਸ ਲਈ ਉਹ ਇਸ ਸੰਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਜਲਦੀ ਹੀ ਮੁਲਾਕਾਤ ਕਰਨਗੇ ਅਤੇ ਨਰਸਾਂ ਦੀ ਨੌਕਰੀ ‘ਤੇ ਬਹਾਲੀ ਲਈ ਆਪਣੇ ਵੱਲੋਂ ਹਰ ਸੰਭਵ ਕੋਸ਼ਿਸ ਕਰਨਗੇ |ਪੱਤਰਕਾਰਾਂ ਵੱਲੋਂ ਪੀਜੀਆਈ ਘਾਬਦਾਂ ਵਿਖੇ ਰੱਖੀਆਂ ਨਰਸਾਂ ਵਿੱਚ ਜਿਆਦਾ ਗਿਣਤੀ ਬਾਹਰੀ ਸੂਬਿਆਂ ਦੀਆਂ ਉਮੀਦਵਾਰਾਂ ਦੀ ਹੋਣ ਸੰਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸ. ਮਾਨ ਨੇ ਕਿਹਾ ਕਿ ਪੀਜੀਆਈ ਘਾਬਦਾਂ ਕੇਂਦਰ ਸਰਕਾਰ ਦੇ ਅਧੀਨ ਹੈ ਅਤੇ ਇਨ੍ਹਾਂ ਨੇ ਆਪਣੀ ਪਾਲਸੀ ਦੇ ਹਿਸਾਬ ਨਾਲ ਹੀ ਭਰਤੀ ਕੀਤੀ ਹੈ ਪਰ ਅਸੀਂ ਸਮਝਦੇ ਹਾਂ ਕਿ ਜਿਸ ਸੂਬੇ ਵਿੱਚ ਵੀ ਭਰਤੀ ਹੋਵੇ, ਸਭ ਤੋਂ ਪਹਿਲਾਂ ਹੱਕ ਉਸ ਭਰਤੀ ਵਿੱਚ ਉਸੇ ਸਟੇਟ ਦੇ ਵਸਨੀਕਾਂ ਦਾ ਹੋਣਾ ਚਾਹੀਦਾ ਹੈ | ਇਸੇ ਤਰ੍ਹਾਂ ਪੀਜੀਆਈ ਘਾਬਦਾਂ ਵਿਖੇ ਹੋਈ ਨਰਸਾਂ ਦੀ ਭਰਤੀ ਵਿੱਚ ਵੀ ਪਹਿਲਾ ਹੱਕ ਪੰਜਾਬ ਦੇ ਵਸਨੀਕਾ ਦਾ ਹੋਣਾ ਚਾਹੀਦਾ ਸੀ | ਸ. ਮਾਨ ਨੇ ਕਿਹਾ ਕਿ ਇਸ ਮਸਲੇ ਸੰਬੰਧੀ ਵੀ ਉਹ ਕੇਂਦਰ ਨਾਲ ਗੱਲ ਕਰਨਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਜੀਤ ਸਿੰਘ ਸੰਜੂਮਾਂ, ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਸਪੈਸ਼ਲ ਸਕੱਤਰ ਗੁਰਜੰਟ ਸਿੰਘ ਕੱਟੂ, ਜਥੇਦਾਰ ਗੁਰਚਰਨ ਸਿੰਘ ਜਖੇਪਲ, ਅਰਸ਼ਦੀਪ ਸਿੰਘ ਚਹਿਲ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ | 

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#barnalanews#healthdepartment#punjabnews
Previous Post

ਪੰਜਾਬ ਸਟੇਟ ਟੈਲੇਂਟ ਸਰਚ ਪ੍ਰੀਖਿਆ ਵਿੱਚ ਛਾਏ ਸਸਸ ਸਕੂਲ (ਕੰਨਿਆ) ਬਰਨਾਲਾ ਦੇ ਬੱਚੇ

Next Post

ਸੀਟੀ ਯੂਨੀਵਰਸਿਟੀ ਨੇ ਮਨਾਇਆ ‘ਵਿਸ਼ਵ ਫਾਰਮਾਸਿਸਟ ਦਿਵਸ 2023’

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਸੀਟੀ ਯੂਨੀਵਰਸਿਟੀ ਨੇ ਮਨਾਇਆ ‘ਵਿਸ਼ਵ ਫਾਰਮਾਸਿਸਟ ਦਿਵਸ 2023’

ਸੀਟੀ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਫਾਰਮਾਸਿਸਟ ਦਿਵਸ 2023'

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend