Gee 98News

ਬਰਨਾਲਾ,30 ਸਤੰਬਰ (ਨਿਰਮਲ ਸਿੰਘ ਪੰਡੋਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਵਿਖੇ 2 ਅਕਤੂਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਦਲਜੀਤ ਕੌਰ ਤੇ ਬਲਾਕ ਪ੍ਰਧਾਨ ਜਸਪਾਲ ਕੌਰ ਨੇ ਦੱਸਿਆ ਕਿ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਰੋਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਦੀ ਗਿਣਤੀ ਚ ਆਂਗਣਵਾੜੀ ਮੁਲਾਜ਼ਮਾਂ ਵਰਕਰਾਂ ਤੇ ਹੈਲਪਰਾਂ ਸਮੂਲੀਅਤ ਕਰਨਗੀਆਂ। ਉਹਨਾਂ ਕਿਹਾ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਨੇ ਆਈ ਸੀ ਡੀ ਐਸ ਸਕੀਮ ਸ਼ੁਰੂ ਕੀਤੀ ਸੀ ਤੇ ਇਸ ਸਕੀਮ ਨੂੰ ਚੱਲਦਿਆਂ ਲਗਭਗ 48 ਸਾਲ ਬੀਤ ਚੁੱਕੇ ਹਨ ਪਰ ਹੈਰਾਨੀ ਭਰੀ ਗੱਲ ਹੈ ਕਿ ਐਨਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ ਤੇ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ । ਜਿਸ ਕਰਕੇ ਜਥੇਬੰਦੀ ਨੂੰ ਭਾਰੀ ਸੰਘਰਸ਼ਾਂ ਵਿਚੋਂ ਗੁਜ਼ਰਨਾ ਪਿਆ ਹੈ ਤੇ ਜੇਲਾਂ ਤੱਕ ਜਾਣਾ ਪਿਆ। ਉਹਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਬਕਾਇਆ ਮੰਗਾਂ ਸਬੰਧੀ ਮੁੱਖ ਮੰਤਰੀ ਕੋਲ ਮੀਟਿੰਗ ਕਰਨ ਦਾ ਸਮਾਂ ਤੱਕ ਵੀ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਡੇਢ ਸਾਲ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ ਜਦੋਂ ਕਿ ਵਰਕਰਾਂ ਤੇ ਹੈਲਪਰਾਂ ਸਾਲ ਭਰ ਤਨਖਾਹਾਂ ਨੂੰ ਵੀ ਤਰਸਦੀਆਂ ਰਹੀਆਂ ਹਨ ਤੇ ਉਹਨਾਂ ਦੀ ਗੱਲ ਨਹੀਂ ਸੁਣੀ ਗਈ । ਉਹਨਾਂ ਕਿਹਾ ਕਿ ਹੁਣ ਜਥੇਬੰਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬਰ ਤਿਆਰ ਹੈ ਤੇ ਵਰਕਰਾਂ ਤੇ ਹੈਲਪਰਾਂ ਸਰਕਾਰ ਦੀ ਕਿਸੇ ਘੁਰਕੀ ਤੋਂ ਨਹੀਂ ਡਰਦੀਆਂ ।

Leave a Reply

Your email address will not be published. Required fields are marked *

error: Content is protected !!