Gee 98News

ਚੰਡੀਗੜ੍ਹ,15 ਅਕਤੂਬਰ-ਪੰਜਾਬ ਸਰਕਾਰ ਨੇ ਸੂਬੇ ਚ ਨਸ਼ਾ ਤਸਕਰੀ ਅਤੇ ਨਸ਼ਾਖੋਰੀ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਪਟਿਆਲਾ ਵਿਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਇੱਕ ਨਿਵੇਕਲੀ ਪਹਿਲਕਦਮੀ ਤਹਿਤ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਕੱਢੀ ਨਸ਼ਾ ਮੁਕਤ ਪੰਜਾਬ ਰੈਲੀ ਵਿਚ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਸ਼ਿਆਂ ਦੇ ਖਿਲਾਫ਼ ਸਰਕਾਰ ਦਾ ਸਖ਼ਤ ਸੁਨੇਹਾ ਦਿੰਦੇ ਹੋਏ ਕਿਹਾ ਕਿ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਚਲਾਉਣ ਵਾਲਿਆਂ ਦੀਆਂ ਜ਼ਮਾਨਤਾਂ ਕਰਵਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਇਸ ਲਈ ਕਿਸੇ ਵੀ ਸਿਆਸੀ ਵਿਅਕਤੀ ਵੱਲੋਂ ਕਿਸੇ ਨਸ਼ਾ ਤਸਕਰ ਦੀ ਸਿਫ਼ਾਰਸ਼ ਕਰਨ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!