Gee 98News

ਚੰਡੀਗੜ੍ਹ,17 ਅਕਤੂਬਰ-ਕੇਂਦਰੀ ਜਾਂਚ ਏਜੰਸੀਆਂ ਦਿੱਲੀ ਦੇ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਬਣਾਉਣ ਦੀ ਯੋਜਨਾ ਬਣਾ ਰਹੀਆਂ ਹਨ। ਜਾਂਚ ਏਜੰਸੀਆਂ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਇਹ ਜਾਣਕਾਰੀ ਦਿੱਤੀ। ਜੇਕਰ ਅਜਿਹਾ ਹੁੰਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ਪਾਰਟੀ ਦੇ ਪਹਿਲਾਂ ਹੀ ਤਿੰਨ ਵੱਡੇ ਆਗੂ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ‘ਚ ਬੰਦ ਹਨ । ਜੇਕਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਂਚ ਏਜੰਸੀਆਂ ਪਾਰਟੀ ਨੂੰ ਇਸ ਮਾਮਲੇ ‘ਚ ਲਪੇਟ ਲੈਂਦੀਆਂ ਹਨ ਤਾਂ ਇਹ ਪਾਰਟੀ ਲਈ ਇੱਕ ਵੱਡਾ ਸੰਕਟ ਬਣ ਸਕਦਾ ਹੈ। ਦੱਸ ਦਈਏ ਕਿ ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਸ਼ਰਾਬ ਨੀਤੀ ਬੇਨਿਯਮੀਆਂ ਦੇ ਮਾਮਲੇ ਵਿੱਚ ‘ਆਪ’ ਨੂੰ ਮੁਲਜ਼ਮ ਬਣਾਉਣ ਬਾਰੇ ਵਿਚਾਰ ਕਰ ਰਹੇ ਹਨ। ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜਾਰੀ ਹੈ।

Leave a Reply

Your email address will not be published. Required fields are marked *

error: Content is protected !!