Skip to main content

Gee 98News

ਤਿਉਹਾਰਾਂ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਚੁਸਤ,ਹੋ ਰਹੀ ਵਿਸ਼ੇਸ਼ ਚੈਕਿੰਗ

ਬਰਨਾਲਾ,21ਅਕਤੂਬਰ (ਨਿਰਮਲ ਸਿੰਘ ਪੰਡੋਰੀ )- ਤਿਉਹਾਰਾਂ ਦੇ ਮੱਦੇ ਨਜ਼ਰ ਬਰਨਾਲਾ ਸ਼ਹਿਰ ਵਿੱਚ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਵਾਜਾਈ ਦੇ ਪ੍ਰਬੰਧਾਂ ਦੀ ਦਰੁਸਤੀ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇੱਕ ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਦੌਰਾਨ ਗੱਲਬਾਤ ਕਰਦੇ ਹੋਏ ਥਾਣਾ ਸਿਟੀ-2 ਦੇ ਮੁਖੀ ਸਬ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ ‘ਤੇ ਤਿਉਹਾਰਾਂ ਦੇ ਮੱਦੇਨਜ਼ਰ ਸ਼ੱਕੀ ਵਿਅਕਤੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਿਸ਼ੇਸ਼ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਸ਼ੱਕੀ ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ। ਉਹਨਾਂ ਗ਼ਲਤ ਅਨਸਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੂਜੇ ਪਾਸੇ ਪੀਸੀਆਰ ਇੰਚਾਰਜ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਅਤੇ ਸ਼ੱਕੀ ਵਸਤੂ ਬਾਰੇ ਪਤਾ ਲੱਗਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸਬ ਇੰਸਪੈਕਟਰ ਗੁਰਮੇਲ ਸਿੰਘ ਦੀ ਪੂਰੀ ਟੀਮ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਸਦਰ ਬਾਜ਼ਾਰ ,ਹੰਡਿਆਇਆ ਅਤੇ ਫਰਵਾਹੀ ਬਾਜ਼ਾਰ ਸਮੇਤ ਕੇ ਸੀ ਰੋਡ, ਪੱਕਾ ਕਾਲਜ ਰੋਡ,ਕਾਲਜਾਂ ਸਕੂਲਾਂ,ਹੰਡਿਆਇਆ ਰੋਡ, ਧਨੌਲਾ ਰੋਡ ‘ਤੇ ਦੁਕਾਨਾਂ ਦੇ ਬਾਹਰ ਕੱਢੇ ਸਮਾਨ ਪ੍ਰਤੀ ਦੁਕਾਨਦਾਰਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ । ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਦੀਆਂ ਹਦਾਇਤਾਂ ਹਨ ਕਿ ਬਾਜ਼ਾਰਾਂ ਦੇ ਵਿੱਚ ਤਿਉਹਾਰਾਂ ਦੇ ਮੱਦੇ ਨਜ਼ਰ ਖਰੀਦ ਕਰਨਾ ਆ ਰਹੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਦੁਕਾਨਦਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦੇ ਹੋਏ ਆਪਣਾ ਸਮਾਨ ਸੀਮਿਤ ਜਗ੍ਹਾ ਵਿੱਚ ਹੀ ਰੱਖਣਾ ਚਾਹੀਦਾ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੀ ਪਾਰਕਿੰਗ ਸਹੀ ਜਗ੍ਹਾ ‘ਤੇ ਹੀ ਕੀਤੀ ਜਾਵੇ ।

error: Content is protected !!