Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਤਾਂ ਉਹੀ ਬੰਦੇ ਨੇ ਜਿਨਾਂ ਨੂੰ ਪਹਿਲਾਂ ਪੁਲਿਸ ਫੜ ਕੇ ਛੱਡ ਦਿੰਦੀ ਸੀ, ਪਰ ਹੁਣ ਭਗਵੰਤ ਮਾਨ ਨੇ “ਨੋਟਿਸ ਲਿਆ” ਤਾਂ ਕਾਰਵਾਈ ਹੋਈ ਆਂ- ਗੋਇਲ

Nirmal Pandori by Nirmal Pandori
10/22/2023
in ਪੰਜਾਬ
Reading Time: 1 min read
A A
0
ਇਹ ਤਾਂ ਉਹੀ ਬੰਦੇ ਨੇ ਜਿਨਾਂ ਨੂੰ ਪਹਿਲਾਂ ਪੁਲਿਸ ਫੜ ਕੇ ਛੱਡ ਦਿੰਦੀ ਸੀ, ਪਰ ਹੁਣ ਭਗਵੰਤ ਮਾਨ ਨੇ “ਨੋਟਿਸ ਲਿਆ” ਤਾਂ ਕਾਰਵਾਈ ਹੋਈ ਆਂ- ਗੋਇਲ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ‘ਚ ਇੱਕ ਵੱਡੇ ਗਊ ਤਸਕਰ ਗਿਰੋਹ ‘ਤੇ ਪੁਲਿਸ ਕਾਰਵਾਈ ਹੋਣ ਤੋਂ ਬਾਅਦ ਇਸ ਮਾਮਲੇ ਸੰਬੰਧੀ ਕੁਝ ਹੋਰ ਹੈਰਾਨੀਜਨਕ ਤੱਥ ਵੀ ਸਾਹਮਣੇ ਆ ਰਹੇ ਹਨ, ਭਾਵੇਂ ਕਿ ਬਰਨਾਲਾ ਪੁਲਿਸ ਨੇ ਗਊ ਤਸਕਰ ਗਿਰੋਹ ‘ਤੇ ਸਖ਼ਤ ਧਾਰਾਵਾਂ ਤਹਿਤ ਪੁਲਿਸ ਕਾਰਵਾਈ ਕੀਤੀ ਹੈ ਪ੍ਰੰਤੂ ਬਰਨਾਲਾ ਦੇ ਗਊ ਭਗਤਾਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਬਰਨਾਲਾ ਪੁਲਿਸ ਦੀ ਕੋਈ ਭੂਮਿਕਾ ਨਹੀਂ ਹੈ ਸਗੋਂ ਇਹ ਕਾਰਵਾਈ ਗਊ ਭਗਤਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਲਿਖੀਆਂ ਚਿੱਠੀਆਂ ਤੋਂ ਬਾਅਦ ਹੀ ਹੋਈ ਹੈ। ਗਊ ਪੁੱਤਰ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਗਰਵਿਤ ਗੋਇਲ ਨੇ ਕਿਹਾ ਕਿ ਇਹ ਉਹੀ ਗਿਰੋਹ ਹੈ ਜਿਸ ਸਬੰਧੀ ਇੱਕ ਵਾਰ ਨਹੀਂ ਸਗੋਂ ਕਈ ਵਾਰ ਬਰਨਾਲਾ ਪੁਲਿਸ ਨੂੰ ਸੂਚਨਾ ਦਿੱਤੀ ਗਈ ਪ੍ਰੰਤੂ ਕੋਈ ਕਾਰਵਾਈ ਨਹੀਂ ਕੀਤੀ ਗਈ । ਉਨਾਂ ਦੱਸਿਆ ਕਿ ਇਸੇ ਗਊ ਤਸਕਰ ਗਿਰੋਹ ਦੀ ਇੱਕ ਗੱਡੀ ਕੁਝ ਸਮਾਂ ਪਹਿਲਾਂ ਬਰਨਾਲਾ ਦੇ ਸੇਖਾ ਚੌਂਕ ਨੇੜੇ ਫੜਕੇ ਥਾਣਾ ਸਿਟੀ 2 ਦੀ ਪੁਲਿਸ ਨੂੰ ਦਿੱਤੀ ਪ੍ਰੰਤੂ ਬਿਨਾਂ ਕੋਈ ਕਾਰਵਾਈ ਕੀਤੇ ਪੁਲਿਸ ਨੇ ਗੱਡੀ ਦੋਸ਼ੀਆਂ ਸਮੇਤ ਛੱਡ ਦਿੱਤੀ। ਇਸ ਤੋਂ ਬਾਅਦ ਇਹਨਾਂ ਦੋਸ਼ੀਆਂ ਨੂੰ ਹੀ ਹੰਡਿਆਇਆ ਰੋਡ ‘ਤੇ ਇੱਕ ਪਲਾਟ ਵਿੱਚ ਗਊਆਂ ਫੜ ਕੇ ਬੰਨਦੇ ਹੋਏ ਕਾਬੂ ਕੀਤਾ, ਮੌਕੇ ‘ਤੇ ਮਿਉਂਸਪਲ ਕਮੇਟੀ ਦੇ ਇੰਸਪੈਕਟਰ ਨੂੰ ਬੁਲਾਇਆ ਤੇ ਕਾਰਵਾਈ ਕਰਨ ਲਈ ਕਿਹਾ ਪ੍ਰੰਤੂ ਕੋਈ ਕਾਰਵਾਈ ਨਹੀਂ ਹੋਈ । ਇਸ ਤੋਂ ਬਾਅਦ ਲੱਖੀ ਕਲੋਨੀ ਦੇ ਨਾਲ ਲੱਗਦੇ ਗਿੱਲ ਨਗਰ ਵਿੱਚ ਇਹਨਾਂ ਹੀ ਗਊ ਤਸਕਰਾਂ ਨੂੰ ਗਾਵਾਂ ਫੜਦੇ ਹੋਏ ਕਾਬੂ ਕੀਤਾ, ਇੱਕ ਗੱਡੀ ਅਤੇ ਦੋਸ਼ੀਆਂ ਸਮੇਤ ਮੌਕੇ ‘ਤੇ ਪੁਲਿਸ ਨੂੰ ਬੁਲਾ ਕੇ ਫੜਾਇਆ ਪ੍ਰੰਤੂ ਪੁਲਿਸ ਨੇ ਬਿਨਾਂ ਕਾਰਵਾਈ ਕੀਤੀ ਇਹਨਾਂ ਨੂੰ ਛੱਡ ਦਿੱਤਾ।

ਗਰਵਿਤ ਗੋਇਲ ਨੇ ਦੱਸਿਆ ਕਿ ਜਦ ਜਗਸੀਰ ਸਿੰਘ ਗੋਲਾ ਨੂੰ ਗਾਵਾਂ ਫੜ ਕੇ ਸਰਕਾਰੀ ਗਊਸ਼ਾਲਾ ਵਿੱਚ ਛੱਡਣ ਦਾ ਠੇਕਾ ਦਿੱਤਾ ਜਾ ਰਿਹਾ ਸੀ ਤਾਂ ਅਸੀਂ ਮਿਉਂਸਪਲ ਕਮੇਟੀ ਜਾ ਕੇ ਇਸ ਦਾ ਵਿਰੋਧ ਕੀਤਾ ਸੀ ਕਿ ਇਹਨਾਂ ਨੂੰ ਗਾਵਾਂ ਫੜਨ ਦਾ ਠੇਕਾ ਨਾ ਦਿੱਤਾ ਜਾਵੇ ਪ੍ਰੰਤੂ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਨੇ ਸਾਡੀ ਗੱਲ ਨਹੀਂ ਸੁਣੀ ਤੇ ਇਹਨਾਂ ਨੂੰ ਠੇਕਾ ਦੇ ਦਿੱਤਾ। ਗਰਵਿਤ ਗੋਇਲ ਨੇ Gee98 news ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਇਹਨਾਂ ਨਸ਼ਾ ਤਸਕਰਾਂ ਨੂੰ ਮਿਉਂਸਪਲ ਕਮੇਟੀ ਵੱਲੋਂ ਬੇਸਹਾਰਾ ਗਾਵਾਂ ਫੜ ਕੇ ਸਰਕਾਰੀ ਗਊਸ਼ਾਲਾ ਵਿੱਚ ਛੱਡਣ ਦਾ ਠੇਕਾ ਦੇਣ ਸਬੰਧੀ ਸ਼ਹਿਰ ਦੇ ਕੁਝ ਕੌਂਸਲਰਾਂ ਦੀ ਵੀ ਮਿਲੀ ਭੁਗਤ ਹੈ। ਉਹਨਾਂ ਕਿਹਾ ਕਿ ਜਦ ਸਥਾਨਕ ਪੁਲਿਸ ਇਹਨਾਂ ਨਸ਼ਾ ਤਸਕਰਾਂ ਨੂੰ ਫੜ ਕੇ ਛੱਡਣ ਲੱਗ ਪਈ ਅਤੇ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਇਹਨਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਆਖਰ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦਿੱਤੀ ਗਈ, ਜੋ ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਨੂੰ ਭੇਜੀ ਅਤੇ ਡੀਜੀਪੀ ਤੋਂ ਜ਼ਿਲ੍ਹਾ ਪੁਲਿਸ ਮੁਖੀ ਕੋਲ ਆਈ ਜਿਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਮਜਬੂਰੀਵੱਸ ਇਹਨਾਂ ਗਊ ਤਸਕਰਾਂ ਖਿਲਾਫ਼ ਕਾਰਵਾਈ ਕੀਤੀ, ਜਦ ਕਿ ਇਹਨਾਂ ਗਊ ਤਸਕਰਾਂ ਖਿਲਾਫ਼ ਪਹਿਲਾਂ ਸਥਾਨਕ ਪੁਲਿਸ ਨੂੰ ਸਿੱਧੀਆਂ ਕਈ ਸ਼ਿਕਾਇਤਾਂ ਕੀਤੀਆਂ ਪਰ ਕੋਈ ਕਾਰਵਾਈ ਨਹੀਂ ਹੋਈ ਸੀ। ਗਊ ਸੈਨਾ ਪੁੱਤਰ ਪੰਜਾਬ ਦੇ ਪ੍ਰਧਾਨ ਗਰਵਿਤ ਗੋਇਲ ਅਤੇ ਹੋਰ ਗਊ ਭਗਤਾਂ ਨੇ ਉਕਤ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦੇ ਹੋਏ ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ।

ਇਨਾਂ ਗਊ ਭਗਤਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਵੀ ਅਪੀਲ ਕੀਤੀ ਹੈ ਕਿ ਸ਼ਹਿਰ ਨਾਲ ਸੰਬੰਧਿਤ ਹੋਣ ਦੇ ਨਾਤੇ ਉਹਨਾਂ ਨੂੰ ਬਰਨਾਲਾ ਵਿੱਚ ਗਊ ਤਸਕਰੀ ਦੇ ਮਾਮਲੇ ਸਬੰਧੀ ਸੰਜੀਦਗੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਗਊ ਤਸਕਰਾਂ ਨਾਲ ਮਿਲੀ ਭੁਗਤ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਇਹਨਾਂ ਗਊ ਭਗਤਾਂ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਪਹਿਲਾਂ ਇਹਨਾਂ ਗਊ ਤਸਕਰਾਂ ਨੂੰ ਫੜ ਕੇ ਛੱਡਣ ਵਾਲੇ ਪੁਲਿਸ ਅਧਿਕਾਰੀਆਂ ਨੇ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ ਦੇ ਕਹਿਣ ‘ਤੇ ਛੱਡਿਆ ਜਾਂ ਫਿਰ ਕਿਸੇ ਪੁਲਿਸ ਅਫਸਰ ਨੇ ਇਹਨਾਂ ਨੂੰ ਛੱਡਣ ਦੇ ਮਾਮਲੇ ‘ਚ “ਮੁੱਠੀ ਗਰਮ” ਕੀਤੀ । ਬਹਰਹਾਲ ! ਸ਼ਹਿਰ ਦੀਆਂ ਹਿੰਦੂ ਜਥੇਬੰਦੀਆਂ ਤੇ ਗਊ ਭਗਤਾਂ ਵਿੱਚ ਇਸ ਗੱਲ ਦਾ ਰੋਸ ਹੈ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਇੱਕ ਬਦਨਾਮ ਗਊ ਤਸਕਰ ਨੂੰ ਬੇਸਹਾਰਾ ਗਾਵਾਂ ਫੜਨ ਦਾ ਠੇਕਾ ਕਿਸ ਆਧਾਰ ‘ਤੇ ਦੇ ਦਿੱਤਾ, ਜੇਕਰ ਇਸ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕੀਤੀ ਜਾਵੇ ਤਾਂ ਕਈ ਅਧਿਕਾਰੀਆਂ ਸਮੇਤ ਚਿੱਟ ਕੱਪੜੀਏ ਕਥਿਤ ਭੱਦਰਪੁਰਸ਼ਾਂ ਦੇ ਕਰੂਪ ਚਿਹਰੇ ਵੀ ਨੰਗੇ ਹੋ ਸਕਦੇ ਹਨ ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#punjabnews
Previous Post

ਨਗਰ ਕੌਂਸਲ ਬਰਨਾਲਾ ਦਾ ਇੱਕ ਹੋਰ ਕਾਰਨਾਮਾ…ਨਗਰ ਕੌਂਸਲ ਦੇ ਠੇਕੇਦਾਰ ਸਮੇਤ ਗਊਆਂ ਦੀ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,ਮਾਮਲਾ ਦਰਜ

Next Post

ਪੰਜਾਬ ਦੇ ਅੱਗ ਬੁਝਾਊ ਮਹਿਕਮੇ ਦੇ ਕੱਚੇ ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਦੀ ਅੱਗ, ਕਰ ਦਿੱਤੀ ਪੱਕੀ ਹੜਤਾਲ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਪੰਜਾਬ ਦੇ ਅੱਗ ਬੁਝਾਊ ਮਹਿਕਮੇ ਦੇ ਕੱਚੇ ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਦੀ ਅੱਗ, ਕਰ ਦਿੱਤੀ ਪੱਕੀ ਹੜਤਾਲ

ਪੰਜਾਬ ਦੇ ਅੱਗ ਬੁਝਾਊ ਮਹਿਕਮੇ ਦੇ ਕੱਚੇ ਕਾਮਿਆਂ ਨੇ ਸਰਕਾਰ ਖ਼ਿਲਾਫ਼ ਕੱਢੀ ਰੋਸ ਦੀ ਅੱਗ, ਕਰ ਦਿੱਤੀ ਪੱਕੀ ਹੜਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend