Skip to main content

Gee 98News

ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਨੂੰ ਸਰਕਾਰ ਦੇਵੇਗੀ 1 ਕਰੋੜ ਦੀ ਸਹਾਇਤਾ ਰਾਸ਼ੀ

HDFC ਬੈਂਕ ਵੀ ਦੇਵੇਗੀ ਇੱਕ ਕਰੋੜ ਦੀ ਸਹਾਇਤਾ ਰਾਸ਼ੀ
ਬਰਨਾਲਾ, 23 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਬੀਤੇ ਦਿਨ ਬਰਨਾਲਾ ਵਿਖੇ ਹੋਟਲ ਮਾਲਕ ਅਤੇ ਕਬੱਡੀ ਖਿਡਾਰੀਆਂ ਦੇ ਝਗੜੇ ਤੋਂ ਬਾਅਦ ਮੌਕੇ ‘ਤੇ ਪੁੱਜੇ ਹੈਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕ ਪੁਲਿਸ ਕਰਮਚਾਰੀ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਆਪਣੇ ਆਫੀਸੀਅਲ ਪੇਜ ‘ਤੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਇੱਕ ਕਰੋੜ ਤੋਂ ਇਲਾਵਾ ਐਚਡੀਐਫਸੀ ਬੈਂਕ ਵੱਲੋਂ ਵੀ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਵੱਖਰੇ ਤੌਰ ‘ਤੇ ਪਰਿਵਾਰ ਨੂੰ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕ ਪੁਲਿਸ ਕਰਮਚਾਰੀ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

error: Content is protected !!