Gee 98News

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਬਰਨਾਲਾ, 23 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਮੋਰਚਾ ਖੋਲ ਦਿੱਤਾ ਹੈ । ਜਥੇਬੰਦੀ ਦੇ ਸੂਬਾ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਮਹਿਲ ਕਲਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਥੇਬੰਦੀ ਦੀ ਇੱਕ ਮੀਟਿੰਗ ਡਾਕਟਰ ਰਮੇਸ਼ ਕੁਮਾਰ ਬਾਲੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਦੀ ਬੇਰੁਖੀ ਦੇ ਖ਼ਿਲਾਫ਼ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਧਰਨਿਆਂ ਦੀ ਲੜੀ ਸ਼ੁਰੂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 4 ਨਵੰਬਰ, 5, 7, 9 ਤੇ 11 ਨਵੰਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਥੇਬੰਦੀ ਦੀਆਂ ਟੀਮਾਂ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨੇ ‘ਤੇ ਬੈਠਣਗੀਆਂ। ਉਹਨਾਂ ਦੱਸਿਆ ਕਿ 11 ਨਵੰਬਰ ਨੂੰ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੇ ਮੁੱਖ ਆਗੂ ਸ਼ਮੂਲੀਅਤ ਕਰਨਗੇ ਅਤੇ ਅਗਲੀ ਰਣਨੀਤੀ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ, ਜਿਸ ਦਾ ਮੌਕੇ ‘ਤੇ ਹੀ ਐਲਾਨ ਕੀਤਾ ਜਾਵੇਗਾ । ਇਸ ਮੌਕੇ ਜਥੇਬੰਦੀ ਦੇ ਹੋਰ ਸੂਬਾ ਪੱਧਰੀ ਆਗੂ ਵੀ ਹਾਜ਼ਰ ਸਨ।

error: Content is protected !!