Gee 98News

10 ਲੱਖ ਦੀ ਰਿਸ਼ਵਤ ਮੰਗਣ ਵਾਲਾ ਏਐਸਆਈ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 24 ਅਕਤੂਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ ਸਮਾਣਾ ਪਟਿਆਲਾ ਵਿਖੇ ਤਾਇਨਾਤ ਇੱਕ ਇਸਾਈ ਨੂੰ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਅਨੁਸਾਰ ਮੁੱਦਈ ਸੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਸ਼ਿਕਾਇਤ ਦੀ ਪੜ੍ਹਤਾਲ ਦੌਰਾਨ ਉਕਤ ਪੁਲਸ ਮੁਲਾਜ਼ਮ ਰਘਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿਚ ਉਸ ਖਿਲਾਫ਼ ਦਰਜ ਕੀਤੇ ਇਕ ਮੁਕੱਦਮੇ ਦੀ ਜਾਂਚ ਵਿਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27 ਅਪ੍ਰੈਲ 2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜ੍ਹਤਾਲ ਕਰਕੇ ਪੁਲਿਸ ਮੁਲਾਜ਼ਮ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!