Skip to main content

Gee 98News

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵਿਦੇਸ਼ ਜਾਣ ਤੋਂ ਰੋਕਿਆ,ਅੰਮ੍ਰਿਤਸਰ ਏਅਰਪੋਰਟ ਤੋਂ ਘਰ ਵਾਪਸ ਭੇਜਿਆ

ਚੰਡੀਗੜ੍ਹ, 25 ਅਕਤੂਬਰ-NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਦੋਹਾ ਕਤਰ ਜਾਣ ਲਈ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਜੇ ਸਨ, ਜਿਥੇ ਏਅਰਪੋਰਟ ਅਥਾਰਿਟੀ ਵਲੋਂ ਉਨ੍ਹਾਂ ਨੂੰ ਰੋਕ ਕੇ ਪਹਿਲਾਂ ਪੁੱਛਗਿਛ ਕੀਤੀ ਗਈ ਤੇ ਫਿਰ ਵਾਪਸ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵੀ ਅੰਮ੍ਰਿਤਸਰ ਏਅਰਪੋਰਟ ਵੱਲੋਂ ਦੋ ਵਾਰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ।ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਕਰਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਉੱਪਰ ਕਈ ਗੰਭੀਰ ਇਲਜ਼ਾਮ ਵੀ ਲਗਾਏ ਸਨ ਕਿ ਉਹਨਾਂ ਨੂੰ ਪਰਿਵਾਰਿਕ ਮੈਂਬਰਾਂ ਅਤੇ ਵਕੀਲ ਦੇ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ।

ਕੈਪਸ਼ਨ- ਫਾਈਲ ਫੋਟੋ

error: Content is protected !!