Gee 98News

ਚੰਡੀਗੜ੍ਹ,26 ਅਕਤੂਬਰ-ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਖ਼ਿਲਾਫ਼ ਮੁਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ। ਲੋਕ ਗਾਇਕ ਕੰਵਰ ਗਰੇਵਾਲ ਦੇ ਇੱਕ ਗੀਤ ਨੂੰ edit ਕਰਕੇ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਜੋੜ ਕੇ ਉਸਨੂੰ ਆਪਣੇ ਟਵਿੱਟਰ ਅਕਾਊਂਂਟ ‘ਤੇ ਪਾਉਣ ਕਰਕੇ ਬੰਟੀ ਰੋਮਾਣਾ ਦੇ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ । ਦੂਜੇ ਪਾਸੇ ਕੰਵਰ ਗਰੇਵਾਲ ਨੇ ਵੀ ਸਪੱਸ਼ਟ ਕੀਤਾ ਹੈ ਕਿ ਉਸ ਦੇ ਗੀਤ ਨਾਲ ਛੇੜਛਾੜ ਹੋਈ ਹੈ, ਉਸਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਜਿਸ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ ।

Leave a Reply

Your email address will not be published. Required fields are marked *

error: Content is protected !!