Gee 98News

ASI ਬਿੱਕਰ ਸਿਹੁੰ ਵੀ ਫਸ ਗਿਆ ਵਿਜੀਲੈਂਸ ਦੇ ਜਾਲ ‘ਚ,ਰੰਗੇ ਹੱਥੀਂ ਕਾਬੂ

ਚੰਡੀਗੜ੍ਹ,28 ਅਕਤੂਬਰ-ਵਿਜੀਲੈਂਸ ਬਿਊਰੋ ਪੰਜਾਬ ਨੇ ਥਾਣਾ ਦਿੜ੍ਹਬਾ (ਸੰਗਰੂਰ) ਵਿਖੇ ਤਾਇਨਾਤ ASI ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜ੍ਹਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

error: Content is protected !!