Skip to main content

Gee 98News

ਅਰਜਨ ਦੀ ਪ੍ਰਾਪਤੀ ‘ਤੇ ਖੁਸ਼ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ..ਉਲੰਪਿਕ ਦੀ ਤਿਆਰੀ ਲਈ ਦੇਵਾਂਗੇ 15 ਲੱਖ ਰੁਪਏ…!

ਚੰਡੀਗੜ੍ਹ, 28 ਅਕਤੂਬਰ-ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ‌ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਕੇ ਸਫਲਤਾ ਦਾ ਝੰਡਾ ਲਹਿਰਾਇਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ। ਜ਼ਿਕਰਯੋਗ ਹੈ ਕਿ ਅਰਜੁਨ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

error: Content is protected !!