Skip to main content

Gee 98News

ਸ੍ਰੀ ਦਰਬਾਰ ਸਾਹਿਬ ‘ਤੇ ਫੁੱਲਾਂ ਦੀ ਵਰਖਾ ਮਾਮਲੇ ‘ਚ ਕਸੂਤੀ ਫਸੀ ਸ਼੍ਰੋਮਣੀ ਕਮੇਟੀ…ਪ੍ਰਧਾਨ ਧਾਮੀ ਤੋਂ ਅਸਤੀਫ਼ੇ ਦੀ ਮੰਗ

ਚੰਡੀਗੜ੍ਹ,01 ਨਵੰਬਰ-ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕਰਨ ਦਾ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਜਹਾਜ਼ ਵਿੱਚ ਬੈਠੇ ਇੱਕ ਨੌਜਵਾਨ ਮੁੰਡਾ ਤੇ ਕੁੜੀ ਨੰਗੇ ਸਿਰ ਅਤੇ ਜੁੱਤੀਆਂ ਪਾ ਕੇ ਹਰਿਮੰਦਰ ਸਾਹਿਬ ਦੇ ਉੱਪਰ ਜਹਾਜ਼ ਵਿੱਚੋਂ ਫੁੱਲਾਂ ਦੀ ਵਰਖਾ ਕਰ ਰਹੇ ਹਨ, ਵਾਇਰਲ ਵੀਡੀਓ ਸਬੰਧੀ ਕਿਹਾ ਜਾ ਰਿਹਾ ਹੈ ਕਿ ਇਹ ਉਹੀ ਜਹਾਜ਼ ਹੈ ਜਿਸ ਵਿੱਚੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਹਰਿਮੰਦਰ ਸਾਹਿਬ ਦੇ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ ਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਸਵਾਲ ਖੜ੍ਹੇ ਹੋ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹੜੀ ਮਰਿਆਦਾ ਤਹਿਤ ਜਹਾਜ਼ ਵਿੱਚੋਂ ਫੁੱਲਾਂ ਦੀ ਵਰਖਾ ਕਰਨ ਦੀ ਇਜਾਜ਼ਤ ਦਿੱਤੀ ਅਤੇ ਇਸ ਮਾਮਲੇ ਵਿੱਚ ਦਰਬਾਰ ਸਾਹਿਬ ਨਾਲ ਸੰਬੰਧਿਤ ਮਰਿਆਦਾ ਨੂੰ ਧਿਆਨ ਵਿੱਚ ਕਿਉਂ ਨਹੀਂ ਰੱਖਿਆ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਅਨੁਸਾਰ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿੱਧੇ ਤੌਰ ‘ਤੇ ਜਿੰਮੇਵਾਰ ਮੰਗਦੇ ਹੋਏ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ।

error: Content is protected !!