ਚੰਡੀਗੜ੍ਹ,2 ਨਵੰਬਰ – ਪੰਜਾਬ-ਹਰਿਆਣਾ ਹਾਈਕੋਰਟ ਵਿੱਚ 4 ਨਵੰਬਰ ਨੂੰ ਸੂਚੀਬੱਧ ਕੇਸਾਂ ਦੀ ਸੁਣਵਾਈ ਨਹੀਂ ਹੋਵੇਗੀ ਕਿਉਂਕਿ ਹਾਈਕੋਰਟ ਨੇ 4 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।| ਹਾਈਕੋਰਟ ਨੇ ਜਾਣਕਾਰੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਹੁਣ ਜਿਨ੍ਹਾਂ ਮਾਮਲਿਆਂ ਦੀ ਸੁਣਵਾਈ 4 ਨਵੰਬਰ ਨੂੰ ਹੋਣੀ ਸੀ, ਉਨ੍ਹਾਂ ਲਈ ਹੁਣ 16 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ | ਇਹ ਜਾਣਕਾਰੀ ਹਾਈ ਕੋਰਟ ਵਲੋਂ ਸਾਂਝੀ ਕੀਤੀ ਗਈ ਹੈ ਤਾਂ ਜੋ ਜਿਨ੍ਹਾਂ ਲੋਕਾਂ ਦੇ ਕੇਸ ਦੀ ਸੁਣਵਾਈ 4 ਨਵੰਬਰ ਨੂੰ ਹੋਣੀ ਸੀ, ਉਨ੍ਹਾਂ ਨੂੰ ਅਦਾਲਤ ਵਿਚ ਪਹੁੰਚਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |