Gee 98News

ਸਰਕਾਰੀ ਦਫਤਰਾਂ ‘ਚ ਚਾਰ ਦਿਨ ਨਹੀਂ ਹੋਵੇਗਾ ਕੋਈ ਕੰਮ…ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਦਾ ਕਰ ਦਿੱਤਾ ਐਲਾਨ…ਪੜ੍ਹੋ ਖ਼ਬਰ

ਚੰਡੀਗੜ੍ਹ,4 ਨਵੰਬਰ (Gee98 news service)-ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤੇਜਿੰਦਰ ਸਿੰਘ ਨੰਗਲ ਸੂਬਾ ਵਧੀਕ ਜਨਰਲ ਸਕੱਤਰ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ, ਨਵੇਂ ਭਰਤੀ ਕਰਮਚਾਰੀਆਂ ‘ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਪਰਖਕਾਲ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ, ਬੰਦ ਕੀਤੀ ਏਸੀਪੀ ਸਕੀਮ ਦੁਬਾਰਾ ਲਾਗੂ ਕਰਨ ਅਤੇ ਕੇਂਦਰ ਦੀ ਤਰਜ਼ ‘ਤੇ 12 ਫ਼ੀਸਦੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਬਕਾਇਆ ਡੀਏ ਜਾਰੀ ਕਰਨ ਸਬੰਧੀ ਸਰਕਾਰ ਦੀ ਬੇਰੁਖ਼ੀ ਦੇ ਖ਼ਿਲਾਫ਼ ਮੁਲਾਜ਼ਮ ਵਰਗ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ 8 ਨਵੰਬਰ ਤੋਂ 13 ਨਵੰਬਰ ਤੱਕ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ‌ ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ 13 ਨਵੰਬਰ ਨੂੰ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਸਬੰਧੀ ਫੈਸਲਾ ਲਿਆ ਜਾਵੇਗਾ।

error: Content is protected !!