Gee 98News

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸੰਬੰਧੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ,5 ਨਵੰਬਰ-ED ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਭਾਜਪਾ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਪਰ ਭਾਜਪਾ ਨਹੀਂ ਜਾਣਦੀ ਕਿ ਪਿਛਲੇ 10 ਸਾਲਾਂ ਵਿਚ ਦੇਸ਼ ਦੇ ਅੰਦਰ ਹੋਰ ਕਿੰਨੇ ਕੇਜਰੀਵਾਲ ਪੈਦਾ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪੈਦਾ ਕੀਤੇ ਲੱਖਾਂ ਕੇਜਰੀਵਾਲ ਨੂੰ ਭਾਜਪਾ ਕਿਵੇਂ ਗ੍ਰਿਫ਼ਤਾਰ ਕਰੇਗੀ ।ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ,ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ, ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ। ਭਗਵੰਤ ਮਾਨ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਕੁਝ ਮੰਤਰੀ ਵੀ ਇਹ ਕਹਿ ਚੁੱਕੇ ਹਨ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। “ਆਪ” ਆਗੂਆਂ ਵੱਲੋਂ ਦਿੱਤੇ ਜਾ ਰਹੇ ਇਹਨਾਂ ਬਿਆਨਾਂ ਦੇ ਸੰਦਰਭ ਵਿੱਚ ਕਿਹਾ ਜਾ ਸਕਦਾ ਹੈ ਕਿ “ਆਪ” ਆਗੂਆਂ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਦਿਸ ਰਹੀ ਹੈ ਇਸ ਲਈ ਉਹ ਲੱਖਾਂ ਕੇਜਰੀਵਾਲ ਪੈਦਾ ਹੋਣ ਦੀਆਂ ਗੱਲਾਂ ਕਰਕੇ ਆਪਣੇ ਵਲੰਟੀਅਰਾਂ ਨੂੰ ਆਉਣ ਵਾਲੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਮਾਨਸਿਕ ਤੌਰ ‘ਤੇ ਤਿਆਰ ਕਰ ਰਹੇ ਹਨ।

error: Content is protected !!