Gee 98News

ਚੰਡੀਗੜ੍ਹ,14 ਨਵੰਬਰ-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਜਲੰਧਰ ਵਿਖੇ ਉਹਨਾਂ ਦੇ ਖ਼ਿਲਾਫ਼ ਦਰਜ ਇੱਕ ਮੁਕੱਦਮੇ ਵਿੱਚ ਵੱਡੀ ਰਾਹਤ ਦਿੱਤੀ ਹੈ। ਮਾਨਯੋਗ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਖ਼ਿਲਾਫ਼ ਦਰਜ ਇੱਕ ਐਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਫੈਸਲਾ ਸਬੂਤਾਂ ਦੀ ਘਾਟ ਦੇ ਕਾਰਨ ਲਿਆ ਹੈ। ਜਿਕਰਯੋਗ ਹੈ ਕਿ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤਲਹਣ ਨੇ ਗੁਰਮੀਤ ਰਾਮ ਰਹੀਮ ਵੱਲੋਂ ਸੰਤ ਕਬੀਰ ਜੀ ਅਤੇ ਗੁਰੂ ਰਵਿਦਾਸ ਜੀ ਦੇ ਖ਼ਿਲਾਫ਼ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਇੱਕ ਦਰਖ਼ਾਸਤ ਜਲੰਧਰ ਪੁਲਿਸ ਨੂੰ ਦਿੱਤੀ ਸੀ ਜਿਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ । ਗੁਰਮੀਤ ਰਾਮ ਰਹੀਮ ਸਿੰਘ ਨੇ ਆਪਣੇ ਖਿਲਾਫ਼ ਦਰਜ ਇਸ ਮੁਕੱਦਮੇ ਨੂੰ ਮਾਨਯੋਗ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਕਰਦੇ ਹੋਏ ਸਬੂਤਾਂ ਦੀ ਘਾਟ ਕਾਰਨ ਮਾਨਯੋਗ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਖ਼ਿਲਾਫ਼ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ ਜਿਸ ਤੋਂ ਹੁਣ ਬਾਅਦ ਜਲੰਧਰ ਪੁਲਿਸ ਇਹ ਮੁਕੱਦਮਾ ਰੱਦ ਕਰੇਗੀ।

Leave a Reply

Your email address will not be published. Required fields are marked *

error: Content is protected !!