Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਹਿਤਕ ਸਰਗਰਮੀਆਂ : ਭੁੱਲਰ ਦੇ ਨਾਵਲ “ਮਨਹੁ ਕੁਸੁਧਾ ਕਾਲੀਆ” ਦੀ ਪੰਜਾਬੀ ਭਵਨ ਵਿਖੇ ਹੋਈ ਘੁੰਡ ਚੁਕਾਈ

Nirmal Pandori by Nirmal Pandori
11/15/2023
in ਪੰਜਾਬ
Reading Time: 1 min read
A A
0
ਸਾਹਿਤਕ ਸਰਗਰਮੀਆਂ : ਭੁੱਲਰ ਦੇ ਨਾਵਲ “ਮਨਹੁ ਕੁਸੁਧਾ ਕਾਲੀਆ” ਦੀ ਪੰਜਾਬੀ ਭਵਨ ਵਿਖੇ ਹੋਈ ਘੁੰਡ ਚੁਕਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਨਵੰਬਰ ( Gee98 news service)- ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀਆਂ ਮਾਣਮੱਤੀਆਂ ਹਸਤੀਆਂ ਡਾ.ਸੁਰਜੀਤ ਪਾਤਰ,ਪ੍ਰੋ.ਗੁਰਭਜਨ ਸਿੰਘ ਗਿੱਲ ਪ੍ਰੋ.ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਪੁਨੀਤ ਸਹਿਗਲ,ਬੂਟਾ ਸਿੰਘ ਚੌਹਾਨ, ਡਾ.ਲਖਵਿੰਦਰ ਜੌਹਲ, ਪ੍ਰੋ .ਨਿਰਮਲ ਜੌੜਾ, ਗਾਇਕ ਪਾਲੀ ਦੇਤਵਾਲੀਆ ਅਤੇ ਹੋਰਾਂ ਨੇ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਲੇਖਕ ਯਾਦਵਿੰਦਰ ਸਿੰਘ ਭੁੱਲਰ ਦਾ ਨਾਵਲ “ਮਨਹੁ ਕੁਸੁਧਾ ਕਾਲੀਆ” ਤੇ ਲੋਕ ਅਰਪਣ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਕਿਹਾ ਮੈਨੂੰ ਦੱਸਿਆ ਗਿਆ ਹੈ ਕਿ ਇਹ ਨਾਵਲ ਕਾਲਪਨਿਕ ਸਿਰਜਣਾ ‘ਤੇ ਅਧਾਰਤ ਨਹੀਂ ਹੈ, ਸਗੋਂ ਨਿੱਜੀ ਤਜਰਬਿਆਂ ‘ਤੇ ਅਧਾਰਿਤ ਲਿਖਿਆ ਗਿਆ ਹੈ,ਤਜਰਬੇ ਦੇ ਪੈਰ ਕਾਲਪਨਿਕ ਸਿਰਜਣਾ ਤੋਂ ਪੱਕੇ ਹੁੰਦੇ ਹਨ। ਪ੍ਰੋ.ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਕਿਹਾ ਕਿ ਯਾਦਵਿੰਦਰ ਸਿੰਘ ਭੁੱਲਰ ਨੇ ਆਪਣਾ ਸਾਹਿਤਕ ਸਫ਼ਰ ਕਵਿਤਾ ਤੋਂ ਸ਼ੁਰੂ ਕੀਤਾ।ਭਾਰਤੀ ਸਾਹਿਤ ਅਕੈਡਮੀ ਦੇ ਮੈਂਬਰ ਤੇ ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ “ਮਨਹੁ ਕੁਸੁਧਾ ਕਾਲੀਆ” ਯਾਦਵਿੰਦਰ ਸਿੰਘ ਭੁੱਲਰ ਦਾ ਪਹਿਲਾ ਨਾਵਲ ਹੈ, ਪਰ ਪਾਠ ਕਰਦਿਆਂ ਅਜਿਹਾ ਲੱਗਦਾ ਨਹੀਂ। ਨਾਵਲ ਦਾ ਵਿਸ਼ਾ ਅਜੋਕੇ ਸਮਾਜ ‘ਚ ਧਾਰਮਿਕ ਪਰਪੰਚ ਤੋਂ ਬਚਨ ਲਈ ਪੂਰੀ ਤਰ੍ਹਾਂ ਰਾਹ ਦਸੇਰਾ ਬਣਨ ਵਾਲਾ ਹੈ। ਨਾਵਲ ਦੀ ਪੇਸ਼ਕਾਰੀ ਹਕੀਕਤ ਦੇ ਰੰਗ ‘ਚ ਰੰਗੀ ਹੋਈ ਹੈ। ਪਹਿਲੇ ਸਫੇ ਤੋਂ ਅੰਤਲੇ ਸਫੇ ਤੱਕ ਦ੍ਰਿਸ਼ ਕਹਾਣੀ ਦੀਆਂ ਸੰਜੀਵ ਪਰਤਾਂ ਖੋਲ ਕੇ ਰੱਖਦੇ ਹਨ।ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ,ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ,ਪੰਜਾਬ ਖੇਤੀ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਕਿਹਾ ਕਿ ਲੇਖਕ ਦੇ ਨਾਲ ਨਾਲ ਯਾਦਵਿੰਦਰ ਭੁੱਲਰ ਦੀਆਂ ਸੱਭਿਆਚਾਰਕ ਗਤੀਵਿਧੀਆਂ ਵੀ ਬਾਕਮਾਲ ਹਨ। ਉਹ ਸੰਗੀਤਕ ਖੇਤਰ ਵਿੱਚ ਵੀ ਨਵੀਆਂ ਪੈੜਾਂ ਪਾਉਣ ਦਾ ਪਾਂਧੀ ਹੈ। ਇਸ ਮੌਕੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਡਿਪਟੀ ਡਾਇਰੈਕਟਰ ਜਨਰਲ ਪੁਨੀਤ ਸਹਿਗਲ,ਆਪਣੀ ਆਵਾਜ਼ ਮੈਗਜ਼ੀਨ ਦੇ ਮੁੱਖ ਸੰਪਾਦਕ ਤੇ ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ,ਸਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ, ਬ੍ਰਿਜ ਭੂਸ਼ਨ ਗੋਇਲ, ਡੇਵਿਡ ਭੁੱਲਰ ਤੇ ਅਮਰਜੀਤ ਸ਼ੇਰਪੁਰੀ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਪੰਜਾਬ ਸਰਕਾਰ ਦੀ ਜੱਜਾਂ ‘ਤੇ “ਵਿੱਤੀ ਮਿਹਰਬਾਨੀ”… ਪੜ੍ਹੋ ਜਾਰੀ ਕੀਤੇ ਪੱਤਰ ਦੀ ਕਾਪੀ

Next Post

ਸੋਸ਼ਲ ਮੀਡੀਆ ਸਟਾਰ ਗੁਰਦੀਪ ਬਰਨਾਲੇ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਰਨਗੇ ਪ੍ਰੇਰਿਤ,ਬਣੇ ਜ਼ਿਲ੍ਹੇ ਦੇ ਚੋਣ ਆਈਕਾੱਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸੋਸ਼ਲ ਮੀਡੀਆ ਸਟਾਰ ਗੁਰਦੀਪ ਬਰਨਾਲੇ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਰਨਗੇ ਪ੍ਰੇਰਿਤ,ਬਣੇ ਜ਼ਿਲ੍ਹੇ ਦੇ ਚੋਣ ਆਈਕਾੱਨ

ਸੋਸ਼ਲ ਮੀਡੀਆ ਸਟਾਰ ਗੁਰਦੀਪ ਬਰਨਾਲੇ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਕਰਨਗੇ ਪ੍ਰੇਰਿਤ,ਬਣੇ ਜ਼ਿਲ੍ਹੇ ਦੇ ਚੋਣ ਆਈਕਾੱਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend