Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਅਜੇ ਵੀ ਨਹੀਂ ਬਦਲੇ ਸੁਖਬੀਰ ਬਾਦਲ ਨੇ ਆਪਣੇ ਤੌਰ ਤਰੀਕੇ… ਬਠਿੰਡਾ ਮੇਅਰ ਮਾਮਲੇ ਨੇ ਅਕਾਲੀ ਦਲ ‘ਚ ਪਾ ਦਿੱਤਾ ਹੋਰ ਖਿਲਾਰਾ

Nirmal Pandori by Nirmal Pandori
11/17/2023
in ਪੰਜਾਬ
Reading Time: 1 min read
A A
0
…ਤੇ ਅਜੇ ਵੀ ਨਹੀਂ ਬਦਲੇ ਸੁਖਬੀਰ ਬਾਦਲ ਨੇ ਆਪਣੇ ਤੌਰ ਤਰੀਕੇ… ਬਠਿੰਡਾ ਮੇਅਰ ਮਾਮਲੇ ਨੇ ਅਕਾਲੀ ਦਲ ‘ਚ ਪਾ ਦਿੱਤਾ ਹੋਰ ਖਿਲਾਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਨਵੰਬਰ-ਬਠਿੰਡਾ ਵਿਖੇ ਮੇਅਰ ਵਿਰੁੱਧ ਬੇਭਰੋਸਗੀ ਮਤੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਚਾਰ ਕੌਂਸਲਰਾਂ ਦੀ ਭੂਮਿਕਾ ਨੇ ਅਕਾਲੀ ਦਲ ਲਈ ਇੱਕ ਹੋਰ ਨਵੀਂ ਸਿਆਸੀ ਬਿਪਤਾ ਖੜ੍ਹੀ ਕਰ ਦਿੱਤੀ ਹੈ। ਅਕਾਲੀ ਕੌਂਸਲਰ ਹਰਪਾਲ ਸਿੰਘ ਢਿੱਲੋਂ, ਮੱਖਣ ਸਿੰਘ, ਕਮਲਜੀਤ ਕੌਰ ਅਤੇ ਗੁਰਦੇਵ ਕੌਰ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਹਮਾਇਤੀ ਮੇਅਰ ਰਮਨ ਗੋਇਲ ਵਿਰੁੱਧ ਭੁਗਤਣਾ ਅਕਾਲੀ ਹਾਈਕਮਾਂਡ ਨੂੰ ਰੜਕਿਆ ਅਤੇ ਮਨਪ੍ਰੀਤ ਬਾਦਲ ਹਮਾਇਤੀ ਮੇਅਰ ਦੇ ਕੁਰਸੀ ਤੋਂ ਉਤਰਨ ਤੋਂ ਤੁਰੰਤ ਬਾਅਦ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦੇ ਦਿੱਤਾ ਕਿ ਇਹਨਾਂ ਅਕਾਲੀ ਕੌਂਸਲਰਾਂ ਦਾ ਅਕਾਲੀ ਦਲ ਨਾਲ ਕੋਈ ਸੰਬੰਧ ਨਹੀਂ ਹੈ। ਜੇਕਰ ਸੁਖਬੀਰ ਬਾਦਲ ਦੇ ਬਿਆਨ ਅਨੁਸਾਰ ਇਹਨਾਂ ਕੌਂਸਲਰਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਬਠਿੰਡਾ ਦੀ ਅਕਾਲੀ ਰਾਜਨੀਤੀ ਵਿੱਚ ਹੋਰ ਖਿਲਾਰਾ ਪਵੇਗਾ ਜਿੱਥੇ ਅਕਾਲੀ ਦਲ ਦੀ ਸਥਿਤੀ ਪਹਿਲਾਂ ਹੀ ਕਮਜ਼ੋਰ ਹੈ, ਲੋਕ ਸਭਾ ਚੋਣਾਂ ਦੇ ਨਜ਼ਰੀਏ ਤੋਂ ਵੀ ਇਹ ਫੈਸਲਾ ਅਕਾਲੀ ਦਲ ਲਈ ਘਾਟੇ ਵਾਲਾ ਹੀ ਹੋਵੇਗਾ ਕਿਉਂਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਬੀਬੀ ਬਾਦਲ ਹੀ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਮੇਅਰ ਰਮਨ ਗੋਇਲ ਦੇ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਸੀ ਅਤੇ ਅਕਾਲੀ ਹਾਈਕਮਾਂਡ ਵੱਲੋਂ ਆਪਣੇ ਕੌਂਸਲਰਾਂ ‘ਤੇ ਮੇਅਰ ਦੇ ਹੱਕ ਵਿੱਚ ਭੁਗਤਣ ਲਈ ਦਬਾਅ ਪਾਇਆ ਗਿਆ ਸੀ ਪ੍ਰੰਤੂ ਚਾਰ ਅਕਾਲੀ ਕੌਂਸਲਰਾਂ ਨੇ ਮਨਪ੍ਰੀਤ ਬਾਦਲ ਪੱਖੀ ਮੇਅਰ ਨੂੰ ਕੁਰਸੀ ਤੋਂ ਉਤਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਜੋ ਸੁਖਬੀਰ ਬਾਦਲ ਨੂੰ ਚੰਗੀ ਨਹੀਂ ਲੱਗੀ। ਹੁਣ ਦੇਖਣਾ ਹੋਵੇਗਾ ਕਿ ਜੇਕਰ ਅਕਾਲੀ ਦਲ ਵੱਲੋਂ ਚਾਰ ਕੌਂਸਲਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚੋਂ ਕੱਢ ਦਿੱਤਾ ਜਾਂਦਾ ਹੈ ਤਾਂ ਇਹਨਾਂ ਕੌਂਸਲਰਾਂ ਦਾ ਅਗਲਾ ਰਾਹ ਕੀ ਹੋਵੇਗਾ। ਯਕੀਨਨ, ਇਹਨਾਂ ਕੌਂਸਲਰਾਂ ਦਾ ਸਿਆਸੀ ਫੈਸਲਾ ਅਕਾਲੀ ਰਾਜਨੀਤੀ ਨੂੰ ਬਠਿੰਡਾ ਵਿੱਚ ਪ੍ਰਭਾਵਿਤ ਕਰੇਗਾ ਕਿਉਂਕਿ ਇਹਨਾਂ ਵਿੱਚੋਂ ਹਰਪਾਲ ਸਿੰਘ ਢਿੱਲੋ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਨ ਅਤੇ ਮੱਖਣ ਸਿੰਘ ਐਸਸੀ ਵਿੰਗ ਦੇ ਪ੍ਰਧਾਨ ਹਨ। ਦੂਜੇ ਪਾਸੇ ਚਰਚਾ ਇਹ ਵੀ ਹੈ ਕਿ ਜੇਕਰ ਸੁਖਬੀਰ ਬਾਦਲ ਵੱਲੋਂ ਆਪਣੇ ਬਿਆਨ ਅਨੁਸਾਰ ਇਹਨਾਂ ਕੌਂਸਲਰਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ ਤਾਂ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਅੰਦਰ ਖਾਤੇ ਮਿਲੀਭੁਗਤ ਜੱਗ ਜ਼ਾਹਰ ਹੋ ਜਾਵੇਗੀ ਕਿਉਂਕਿ ਅਕਾਲੀ ਦਲ ਵੱਲੋਂ ਇਹਨਾਂ ਚਾਰ ਕੌਂਸਲਰਾਂ ਨੂੰ ਮਨਪ੍ਰੀਤ ਬਾਦਲ ਦੀ ਮੇਅਰ ਦੇ ਉਲਟ ਭੁਗਤਣ ਕਰਕੇ ਹੀ ਪਾਰਟੀ ਵਿੱਚੋਂ ਕੱਢਿਆ ਜਾਵੇਗਾ, ਜਦ ਕਿ ਸਿੱਧੇ ਤੌਰ ‘ਤੇ ਮੇਅਰ ਰਮਨ ਗੋਇਲ ਦਾ ਅਕਾਲੀ ਦਲ ਨਾਲ ਕੋਈ ਸੰਬੰਧ ਨਹੀਂ ਅਤੇ ਉਸਦੇ ਖਿਲਾਫ਼ ਬੇਭਰੋਸਗੀ ਮਤਾ ਵੀ ਕਾਂਗਰਸ ਪਾਰਟੀ ਵੱਲੋਂ ਲਿਆਂਦਾ ਗਿਆ ਸੀ ਫਿਰ ਵੀ ਅਕਾਲੀ ਦਲ ਹਾਈਕਮਾਂਡ ਵੱਲੋਂ ਆਪਣੇ ਕੌਂਸਲਰਾਂ ‘ਤੇ ਮਨਪ੍ਰੀਤ ਬਾਦਲ ਹਮਾਇਤੀ ਮੇਅਰ ਦੇ ਹੱਕ ਵਿੱਚ ਭੁਗਤਣ ਲਈ ਦਬਾਅ ਬਣਾਇਆ ਗਿਆ ਜਦਕਿ ਸਿਆਸੀ ਮਾਹਰ ਮੰਨ ਰਹੇ ਹਨ ਕਿ ਸੁਖਬੀਰ ਬਾਦਲ ਨੂੰ ਇਸ ਹੇਠਲੇ ਪੱਧਰ ਦੀ ਰਾਜਨੀਤੀ ਤੋਂ ਦੂਰ ਹੀ ਰਹਿਣਾ ਚਾਹੀਦਾ ਸੀ। ਸਿਆਸੀ ਮਾਹਿਰ ਅਜੇ ਵੀ ਇਹ ਮੰਨ ਰਹੇ ਹਨ ਕਿ ਸੁਖਬੀਰ ਬਾਦਲ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਕਰਾਰੀ ਅਤੇ ਅਣਕਿਆਸੀ ਹਾਰ ਤੋਂ ਬਾਅਦ ਵੀ ਆਪਣੇ ਸਿਆਸੀ ਤੌਰ ਤਰੀਕੇ ਨਹੀਂ ਬਦਲੇ, ਜਿਨਾਂ ਕਰਕੇ ਪਾਰਟੀ ਦੇ ਦਿੱਗਜ ਆਗੂ ਅਕਾਲੀ ਦਲ ਨੂੰ ਅਲਵਿਦਾ ਆਖ ਗਏ ਸਨ ਅਤੇ ਸੁਖਬੀਰ ਦੇ ਇਨਾਂ ਸਿਆਸੀ ਤੌਰ ਤਰੀਕਿਆਂ ਕਰਕੇ ਹੀ ਅਜੇ ਵੀ ਪਾਰਟੀ ਦੇ ਅੰਦਰ ਕੁਝ ਆਗੂ ਔਖ ਮਹਿਸੂਸ ਕਰ ਰਹੇ ਹਨ ਪ੍ਰੰਤੂ ਵੱਡੇ ਬਾਦਲ ਦੀਆਂ ਸਿਆਸੀ ਮਿਹਰਬਾਨੀਆਂ ਕਰਕੇ ਚੁੱਪ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
Load More
Tags: #barnalanews#punjabnews
Previous Post

ATM ਕਾਰਡ ਬਦਲ ਕੇ ਠੱਗਾਂ ਨੇ ਮਿੰਟਾਂ ‘ਚ ਹੀ ਲਗਾ ਦਿੱਤਾ 80 ਹਜ਼ਾਰ ਦਾ ਚੂਨਾ

Next Post

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਕਾਬੂ

Nirmal Pandori

Nirmal Pandori

Related Posts

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
Load More
Next Post
ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਕਾਬੂ

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend