Skip to main content

Gee 98News

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਕਾਬੂ

ਚੰਡੀਗੜ੍ਹ,17 ਨਵੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਨੂੰ ਜਮੀਨ ਦਾ ਇੰਤਕਾ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ”ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61 ਹਜ਼ਾਰ, 20 ਹਜ਼ਾਰ ਤੇ 10 ਹਜ਼ਾਰ ਰੁਪਏ ਲਏ ਹਨ। ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਪੜ੍ਹਤਾਲ ਪਿੱਛੋਂ ਉਕਤ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

error: Content is protected !!