Skip to main content

Gee 98News

ਪ੍ਰਤਾਪ ਬਾਜਵਾ ਨੇ ਵਿਧਾਨ ਸਭਾ ਦੇ ਅੰਦਰ ਲੱਗੇ ਕੈਮਰਿਆਂ ਦੀ ਟੇਢੀ ਅੱਖ ਦਾ ਮੁੱਦਾ ਹਾਈਕੋਰਟ ਦੇ ਸਾਹਮਣੇ ਰੱਖਿਆ

ਚੰਡੀਗੜ੍ਹ,19 ਨਵੰਬਰ-ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਲਾਈਵ ਕਰਨ ਲਈ ਵਿਧਾਨ ਸਭਾ ਦੇ ਅੰਦਰ ਲੱਗੇ ਕੈਮਰਿਆਂ ਦੀ ਅੱਖ ‘ਤੇ ਇਤਰਾਜ਼ ਕੀਤਾ ਹੈ। ਵਿਧਾਨ ਸਭਾ ਦੇ ਅੰਦਰ ਲੱਗੇ ਕੈਮਰਿਆਂ ਦੀ ਟੇਢੀ ਅੱਖ ‘ਤੇ ਬਾਜਵਾ ਨੂੰ ਐਨਾ ਇਤਰਾਜ਼ ਹੋਇਆ ਕਿ ਉਹਨਾਂ ਨੇ ਇਹ ਮੁੱਦਾ ਪਟੀਸ਼ਨ ਦੇ ਰੂਪ ‘ਚ ਹਾਈਕੋਰਟ ਦੇ ਸਾਹਮਣੇ ਰੱਖ ਦਿੱਤਾ ਹੈ। ਬਾਜਵਾ ਨੇ ਇਸ ਮਾਮਲੇ ‘ਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਵਿਧਾਨ ਸਭਾ ਦੇ ਅੰਦਰ ਉਹਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਜਦ ਵਿਰੋਧੀ ਧਿਰ ਦੇ ਵਿਧਾਇਕ ਬੋਲਦੇ ਹਨ ਤਾਂ ਉਹਨਾਂ ਦਾ ਚਿਹਰਾ ਕੈਮਰਿਆਂ ਵੱਲੋਂ ਸਾਫ਼ ਤੌਰ ‘ਤੇ ਨਹੀਂ ਦਿਖਾਇਆ ਜਾਂਦਾ ਜਦੋਂ ਕਿ ਸੱਤਾਧਾਰੀ ਮੈਂਬਰਾਂ ਦੇ ਚਿਹਰਿਆਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਜਾਂਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਟੀਸ਼ਨ ਵਿੱਚ ਪੰਜਾਬ ਸਰਕਾਰ, ਸਪੀਕਰ ਵਿਧਾਨ ਸਭਾ ਅਤੇ ਵਿਧਾਨ ਸਭਾ ਦੇ ਸਕੱਤਰ ਨੂੰ ਧਿਰ ਬਣਾਇਆ ਹੈ।

error: Content is protected !!