Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰਹੂਮ ਮਹਿੰਦਰ ਮਾਹਟਰ ਦੇ ਪਿੰਡ ਸਤੌਜ ਪੁਲਿਸ ਨੇ ਛੱਲੀਆਂ ਵਾਂਗ ਛਿੱਲ ਦਿੱਤੇ ਬੇਰੁਜ਼ਗਾਰ ਮਾਹਟਰ…!

Nirmal Pandori by Nirmal Pandori
11/26/2023
in ਪੰਜਾਬ
Reading Time: 1 min read
A A
0
ਮਰਹੂਮ ਮਹਿੰਦਰ ਮਾਹਟਰ ਦੇ ਪਿੰਡ ਸਤੌਜ ਪੁਲਿਸ ਨੇ ਛੱਲੀਆਂ ਵਾਂਗ ਛਿੱਲ ਦਿੱਤੇ ਬੇਰੁਜ਼ਗਾਰ ਮਾਹਟਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,26 ਨਵੰਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਵੀ ਕਿਧਰੇ ਮੰਚ ‘ਤੇ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹਨ ਤਾਂ ਉਹ ਆਪਣੇ ਪਿਤਾ “ਸਰਦਾਰ ਮਹਿੰਦਰ ਸਿੰਘ ਮਾਸਟਰ” ਦਾ ਜ਼ਿਕਰ ਕਰਨਾ ਨਹੀਂ ਭੁੱਲਦੇ। ਆਮ ਆਦਮੀ ਪਾਰਟੀ ਦੇ ਬਹੁਤੇ ਵਲੰਟੀਅਰ ਵੀ ਆਪਣੀਆਂ ਸੋਸ਼ਲ ਮੀਡੀਆ ‘ਤੇ ਪੋਸਟਾਂ ‘ਚ ਭਗਵੰਤ ਮਾਨ ਲਈ “ਮਹਿੰਦਰ ਮਾਹਟਰ ਦਾ ਮੁੰਡਾ” ਵਿਸ਼ੇਸ਼ਣ ਦਾ ਹੀ ਜ਼ਿਕਰ ਅਕਸਰ ਕਰਦੇ ਹਨ। ਭਗਵੰਤ ਮਾਨ ਅਕਸਰ ਆਪਣੇ ਪਿਤਾ ਦੀ ਮਾਸਟਰੀ ਅਤੇ ਮਾਸਟਰਾਂ ਪ੍ਰਤੀ ਸੋਚ ਦਾ ਜ਼ਿਕਰ ਵੀ ਕਰਦੇ ਰਹਿੰਦੇ ਹਨ ਪ੍ਰੰਤੂ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਜਾਣਿਕਿ ਮਰਹੂਮ ਮਹਿੰਦਰ ਮਾਹਟਰ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਡਾਂਗਾਂ ਨਾਲ ਛੱਲੀਆਂ ਵਾਂਗ ਛਿੱਲ ਦਿੱਤਾ। ਦੱਸਣਯੋਗ ਹੈ ਕਿ 5994 ਇਹ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਹਨਾਂ ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਲੰਮੇ ਸਮੇਂ ਤੋਂ ਧਰਨਾ ਵੀ ਲਗਾਇਆ ਹੋਇਆ ਹੈ। ਇਹਨਾਂ ਬੇਰੁਜ਼ਗਾਰ ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਨੇ ਸਮਾਂ ਟਪਾਉਣ ਦੀ ਨੀਤੀ ਤਹਿਤ ਇਹਨਾਂ ਦੇ ਨਿਯੁਕਤੀ ਪੱਤਰਾਂ ਨੂੰ ਅਦਾਲਤੀ ਕਾਰਵਾਈ ਵਿੱਚ ਉਲਝਾਇਆ ਹੋਇਆ ਹੈ ਜਦਕਿ ਜੇਕਰ ਸਰਕਾਰ ਚਾਹਵੇ ਤਾਂ ਇਹ ਸਮੱਸਿਆ ਦਿਨਾਂ ਵਿੱਚ ਹੱਲ ਹੋ ਸਕਦੀ ਹੈ। ਦੂਜੇ ਪਾਸੇ ਪੰਜਾਬ ਦੇ 400 ਤੋਂ ਵਧੇਰੇ ਪ੍ਰਾਇਮਰੀ ਸਕੂਲ ਬਿਨਾਂ ਅਧਿਆਪਕਾਂ ਤੋਂ ਚੱਲ ਰਹੇ ਹਨ ਅਤੇ ਸੈਂਕੜੇ ਹੋਰ ਸਕੂਲਾਂ ਵਿੱਚ ਇੱਕ ਇੱਕ ਅਧਿਆਪਕ ਹੀ ਨਿਯੁਕਤ ਹੈ, ਇਸ ਦੇ ਬਾਵਜੂਦ ਵੀ ਸਰਕਾਰ ਇਹਨਾਂ ਬੇਰਜਗਾਰ ਅਧਿਆਪਕਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਸੰਘਰਸ਼ ਕਰਨ ‘ਤੇ ਇਹਨਾਂ ਨੂੰ ਡਾਂਗਾਂ ਰੂਪੀ ਨਿਯੁਕਤੀ ਪੱਤਰਾਂ ਨਾਲ ਨਿਵਾਜਿਆ ਜਾ ਰਿਹਾ ਹੈ, ਜਿਵੇਂ ਕਿ ਬੀਤੇ ਕੱਲ੍ਹ “ਮਰਹੂਮ ਮਹਿੰਦਰ ਸਿਉਂ ਮਾਹਟਰ” ਦੇ ਪਿੰਡ ਸੰਤੌਜ ਵਿਖੇ ਪੁਲਿਸ ਨੇ ਕੀਤਾ। ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਨੇ ਇਹਨਾਂ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਿਆ ਕਰਦੇ ਹੋਏ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਲੈਣ ਦੀ ਸਖ਼ਤ ਚੇਤਾਵਨੀ ਵੀ ਜਾਰੀ ਕਰ ਦਿੱਤੀ ਹੈ। ਅਧਿਆਪਕ ਜਥੇਬੰਦੀਆਂ ਨੇ ਨਿਹੋਰਾ ਮਾਰਿਆ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਹਰ ਮਸਲੇ ਨੂੰ ਕਰੋੜਾਂ ਰੁਪਏ ਖਰਚ ਕਰਕੇ ਸੁਪਰੀਮ ਕੋਰਟ ਤੱਕ ਲਿਜਾ ਸਕਦੇ ਹਨ ਤਾਂ ਹਾਈਕੋਰਟ ਵਿੱਚ ਇਹਨਾਂ ਅਧਿਆਪਕਾਂ ਦੀ ਪੈਰਵੀ ਚੰਗੇ ਤਰੀਕੇ ਨਾਲ ਕਿਉਂ ਨਹੀਂ ਕੀਤੀ ਜਾ ਰਹੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#education department#punjabnews
Previous Post

ਮਾਨਸਾ ਤੋਂ ਡੇਰਾ ਬਿਆਸ ਜਾ ਰਹੀ ਬੱਸ ਦਾ ਭਿਆਨਕ ਐਕਸੀਡੈਂਟ, ਡਰਾਈਵਰ ਦੀ ਮੌਤ ਅਤੇ ਕਈ ਸਵਾਰੀਆਂ ਜ਼ਖਮੀ

Next Post

PM ਮੋਦੀ ਸੁਰੱਖਿਆ ਕੁਤਾਹੀ ਮਾਮਲਾ : SP ਤੋਂ ਬਾਅਦ ਹੁਣ 2 DSP, 3 ਇੰਸਪੈਕਟਰ ਅਤੇ ASI ਵੀ ਮੁਅੱਤਲ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
DGP ਪੰਜਾਬ ਨੇ ਬਰਨਾਲਾ ਦੇ SSP ਨੂੰ ਕੀਤਾ ਕਾਰਨ ਦੱਸੋ ਨੋਟਿਸ ਜਾਰੀ

PM ਮੋਦੀ ਸੁਰੱਖਿਆ ਕੁਤਾਹੀ ਮਾਮਲਾ : SP ਤੋਂ ਬਾਅਦ ਹੁਣ 2 DSP, 3 ਇੰਸਪੈਕਟਰ ਅਤੇ ASI ਵੀ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend