Gee 98News

ਭਗਵੰਤ ਮਾਨ ਦੀ ਪ੍ਰੀਖਿਆ…ਕੇਜਰੀਵਾਲ ਦੀ 2 ਦਸੰਬਰ ਦੀ ਗੁਰਦਾਸਪੁਰ ਫੇਰੀ ਖ਼ਿਲਾਫ਼ ਕਿਸਾਨਾਂ ਨੇ ਚੁੱਕ ਲਿਆ ਝੰਡਾ…..!

ਚੰਡੀਗੜ੍ਹ, 01 ਦਸੰਬਰ-ਪੰਜਾਬ ਦੀਆਂ ਮਾਝੇ ਅਤੇ ਦੁਆਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਫੇਰ ਸੰਘਰਸ਼ ਦਾ ਫੇਰ ਐਲਾਨ ਕਰ ਦਿੱਤਾ ਹੈ। ਪੰਜਾਬ ਕਿਸਾਨ ਸੰਘਰਸ਼ ਕਮੇਟੀ ਅਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੇ ਕੀਤੇ ਵਾਅਦਿਆਂ ਦੇ ਖ਼ਿਲਾਫ਼ ਅੱਜ ਸ਼੍ਰੀ ਹਰਗੋਬਿੰਦਪੁਰ ਵਿੱਚ ਮੀਟਿੰਗ ਕੀਤੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਮੁਖੀ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਵਿੱਚ ਧਰਨਾ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੈਸ਼ਨ ਸ਼ੁਰੂ ਹੁੰਦੇ ਹੀ ਕਿਸਾਨਾਂ ਨੂੰ ਗੰਨੇ ਦਾ ਰੇਟ ਪੂਰੇ ਭਾਰਤ ਨਾਲੋਂ ਵੱਧ ਦਿੱਤਾ ਜਾਵੇਗਾ ਅਤੇ ਗੰਨਾ ਮਿੱਲਾਂ ਵੀ ਚਲਾਈਆਂ ਜਾਣਗੀਆਂ। ਇਹ ਐਲਾਨ ਮੁੱਖ ਮੰਤਰੀ ਵੱਲੋਂ 28 ਨਵੰਬਰ ਨੂੰ ਕੀਤਾ ਜਾਣਾ ਸੀ, ਪਰ ਅਜਿਹਾ ਕੁਝ ਨਹੀਂ ਹੋਇਆ। ਹੁਣ ਮਾਝੇ ਅਤੇ ਦੁਆਬੇ ਦੇ ਸਮੂਹ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਉਹ 2 ਦਸੰਬਰ ਨੂੰ ਗੁਰਦਾਸਪੁਰ, ਜਲੰਧਰ ਅਤੇ ਮੁਕੇਰੀਆਂ ਜ਼ਿਲ੍ਹਿਆਂ ਦੀਆਂ ਸਾਰੀਆਂ ਸੜਕਾਂ ਜਾਮ ਕਰਨਗੇ। 2 ਦਸੰਬਰ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਦੇ ਬੱਸ ਸਟੈਂਡ ਦਾ ਉਦਘਾਟਨ ਕਰਨ ਆ ਰਹੇ ਹਨ, ਇਸੇ ਦਿਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨਗੇ। ਜਦੋਂ ਤੱਕ ਸਰਕਾਰ ਗੰਨੇ ਦਾ ਰੇਟ 450 ਰੁਪਏ ਐਲਾਨ ਨਹੀਂ ਕਰਦੀ, ਗੰਨਾ ਮਿੱਲਾਂ ਨਹੀਂ ਚੱਲਦੀਆਂ ਅਤੇ ਗੰਨੇ ਦੇ ਮੁਆਵਜ਼ੇ ਦਾ ਮਸਲਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

error: Content is protected !!