Gee 98News

ਬਰਨਾਲਾ,4 ਦਸੰਬਰ (ਨਿਰਮਲ ਸਿੰਘ ਪੰਡੋਰੀ)-ਵਿਧਾਨ ਸਭਾ ਹਲਕਾ ਮਹਿਲਕਲਾਂ ਅੰਦਰ ਵਾਪਰੀ ਇੱਕ ਸਿਆਸੀ ਤਬਦੀਲੀ ਦੌਰਾਨ ਹਲਕੇ ‘ਚ ਪਾਰਟੀ ਨੂੰ ਇੱਕਜੁੱਟ ਕਰਨ ਲਈ ਜੁਟੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦੇ ਯਤਨਾਂ ਨੂੰ ਉਸ ਵੇਲੇ ਅਹਿਮ ਬੂਰ ਪਿਆ ਜਦ ਸਾਬਕਾ ਯੂਥ ਅਕਾਲੀ ਆਗੂ ਅਤੇ ਮੌਜੂਦਾ ਸਮੇਂ ਭਾਜਪਾ ਆਗੂ ਤਰਨਜੀਤ ਸਿੰਘ ਦੁੱਗਲ ਨੇ ਅਕਾਲੀ ਦਲ ‘ਚ ਸ਼ਾਮਿਲ ਹੋ ਕੇ ਘਰ ਵਾਪਸੀ ਕੀਤੀ ਹੈ। ਜ਼ਿਕਰਯੋਗ ਹੈ ਕਿ ਤਰਨਜੀਤ ਦੁੱਗਲ ਕੁਝ ਕਾਰਨਾਂ ਕਰਕੇ ਸ਼੍ਰੋਮਣੀ ਅਕਾਲੀ ਦਲ ‘ਚੋਂ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਗਲ ਨੂੰ ਸਾਥੀਆਂ ਸਮੇਤ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਤੇ ਬਰਨਾਲਾ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ। ਦੁੱਗਲ ਦੀ ਘਰ ਵਾਪਸੀ ‘ਤੇ ਟਿੱਪਣੀ ਕਰਦੇ ਹੋਏ ਹਲਕੇ ਦੇ ਇੰਚਾਰਜ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਦੁੱਗਲ ਦੀ ਸ਼ਮੂਲੀਅਤ ਨਾਲ ਹਲਕੇ ਦੇ ਵਿੱਚ ਬਲ ਮਿਲੇਗਾ ।‌ ਉਹਨਾਂ ਦੱਸਿਆ ਕਿ ਕਿਸੇ ਕਾਰਨ ਪਾਰਟੀ ਤੋਂ ਦੂਰ ਗਏ ਨੇਤਾਵਾਂ/ਵਰਕਰਾਂ ਨੂੰ ਘਰ ਵਾਪਸੀ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਇਹ ਲਹਿਰ ਹੋਰ ਵੱਡੀ ਹੋਵੇਗੀ।

Leave a Reply

Your email address will not be published. Required fields are marked *

error: Content is protected !!