Gee 98News

ਚੰਡੀਗੜ੍ਹ,4 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ ਜਿਸਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ ਅਤੇ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।ਦੋਸ਼ਾਂ ਦੀ ਪੜ੍ਹਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।

Leave a Reply

Your email address will not be published. Required fields are marked *

error: Content is protected !!