Skip to main content

Gee 98News

ਦਲ ਬਦਲੀ : ਵੱਖ ਵੱਖ ਪਾਰਟੀਆਂ ਦੇ ਆਗੂ ਹੋਏ ਭਾਜਪਾ ਦੀ ਬੇੜੀ ‘ਚ ਸਵਾਰ

ਚੰਡੀਗੜ੍ਹ,10 ਦਸੰਬਰ-ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ ‘ਚ ਭਾਜਪਾ ਦੇ ਹੱਕ ‘ਚ ਆਏ ਚੋਣ ਨਤੀਜਿਆਂ ਦਾ ਅਸਰ ਪੰਜਾਬ ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਭਾਜਪਾ ਦਾ ਪੱਲਾ ਫੜ੍ਹ ਰਹੇ ਹਨ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ,ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਅਤੇ ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚੋ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆ ਨੇ ਕਿਹਾ ਕਿ ਉਹ ਪੰਜਾਬ ਦੀਆਂ ਦੂਸਰੀਆਂ ਪਾਰਟੀ ਦੀਆਂ ਭ੍ਰਿਸ਼ਟ ਨੀਤੀਆਂ ਤੇ ਨਿੱਜੀ ਹਿੱਤਾਂ ਲਈ ਰੋਟੀਆਂ ਸੇਕਣ ਤੋਂ ਦੁਖੀ ਹੋ ਕੇ ਭਾਜਪਾ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਦਾਨਿਸ਼ ਗੁਲਾਟੀ ਜਨਰਲ ਸਕੱਤਰ ਯੂਥ ਕਾਂਗਰਸ, ਐਡਵੋਕੇਟ ਰਘਬੀਰ ਸਿੰਘ ਅਕਾਲੀ ਦਲ ਬਾਦਲ, ਲਖਵਿੰਦਰ ਸਿੰਘ ਯੂਥ ਅਕਾਲੀ ਦਲ, ਜਸਪ੍ਰੀਤ ਸਿੰਘ ਤਲਵੰਡੀ ਸਾਬੋ, ਰਾਜ ਕੁਮਾਰ ਤਲਵੰਡੀ ਸਾਬੋ, ਪ੍ਰਨਵ ਅਰੋੜਾ ਬਟਾਲਾ, ਐਡਵੋਕੇਟ ਪਰਮਪ੍ਰੀਤ ਸਿੰਘ ਬਠਿੰਡਾ, ਮਾਨਵ ਲੁਥਰਾ ਬਟਾਲਾ, ਉਦੇ ਕੁਮਾਰ ਬਠਿੰਡਾ, ਐਡਵੋਕੇਟ ਬਲਰਾਜ ਸਿੰਘ ਸੰਧੂ ਅਦਿ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਤੇ ਫਤਹਿਜੰਗ ਸਿੰਘ ਬਾਜਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

error: Content is protected !!