Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦਾ ਇੱਕ ਕੈਮਿਸਟ ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਦੇ ਮਾਮਲੇ ‘ਚ ਵਿਜੀਲੈਂਸ ਨੇ ਚੁੱਕਿਆ,ਪੰਜਾਬ ‘ਚ ਵੱਖ-ਵੱਖ ਥਾਵਾਂ ਤੋਂ 8 ਹੋਰ ਕੈਮਿਸਟ ਦਬੋਚੇ

Nirmal Pandori by Nirmal Pandori
12/13/2023
in ਪੰਜਾਬ
Reading Time: 1 min read
A A
0
ਬਰਨਾਲੇ ਦਾ ਇੱਕ ਕੈਮਿਸਟ ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਦੇ ਮਾਮਲੇ ‘ਚ ਵਿਜੀਲੈਂਸ ਨੇ ਚੁੱਕਿਆ,ਪੰਜਾਬ ‘ਚ ਵੱਖ-ਵੱਖ ਥਾਵਾਂ ਤੋਂ 8 ਹੋਰ ਕੈਮਿਸਟ ਦਬੋਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਜਾਅਲੀ ਡਿਗਰੀਆਂ ਲੈ ਕੇ ਖੋਲ੍ਹੀ ਬੈਠੇ ਨੇ ਮੈਡੀਕਲ ਸਟੋਰ
    ਚੰਡੀਗੜ੍ਹ,12 ਦਸੰਬਰ (ਨਿਰਮਲ ਸਿੰਘ ਪੰਡੋਰੀ)-
    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ FIR ਨੰਬਰ 17 ਮਿਤੀ 8.12.2023 ਨੂੰ IPC ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ‘ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉਨ੍ਹਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ (ਬਰਨਾਲਾ) ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ (ਸੰਗਰੂਰ), ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ ‘ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਲਾਰੈਂਸ ਬਿਸ਼ਨੋਈ ਦਾ ਯੂ-ਟਰਨ

Next Post

ਪੰਜਾਬ ਪੁਲਿਸ ਦੇ ਦੋ ਏਐਸਆਈ ਸਸਪੈਂਡ,ਜੇਲ੍ਹ ਦੇ ਡਾਕਟਰਾਂ ‘ਤੇ ਵੀ ਡਿੱਗੇਗੀ ਗਾਜ਼..ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਵੱਲੋਂ ਵਿਆਹ ਸਮਾਗਮ ‘ਚ ਭੰਗੜਾ ਪਾਉਣ ਦਾ ਮਾਮਲਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਪੰਜਾਬ ਪੁਲਿਸ ਦੇ ਦੋ ਏਐਸਆਈ ਸਸਪੈਂਡ,ਜੇਲ੍ਹ ਦੇ ਡਾਕਟਰਾਂ ‘ਤੇ ਵੀ ਡਿੱਗੇਗੀ ਗਾਜ਼..ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਵੱਲੋਂ ਵਿਆਹ ਸਮਾਗਮ ‘ਚ ਭੰਗੜਾ ਪਾਉਣ ਦਾ ਮਾਮਲਾ

ਪੰਜਾਬ ਪੁਲਿਸ ਦੇ ਦੋ ਏਐਸਆਈ ਸਸਪੈਂਡ,ਜੇਲ੍ਹ ਦੇ ਡਾਕਟਰਾਂ 'ਤੇ ਵੀ ਡਿੱਗੇਗੀ ਗਾਜ਼..ਜੇਲ੍ਹ 'ਚ ਬੰਦ ਕਾਂਗਰਸੀ ਆਗੂ ਵੱਲੋਂ ਵਿਆਹ ਸਮਾਗਮ 'ਚ ਭੰਗੜਾ ਪਾਉਣ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend