Gee 98News

“ਆਪ” ਵਿਧਾਇਕ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਜਾਣ ਦੇ ਚਰਚੇ

ਨਵੀਂ ਦਿੱਲੀ,13 ਦਸੰਬਰ-ਆਮ ਆਦਮੀ ਪਾਰਟੀ ਦੇ ਇੱਕ ਮੌਜੂਦਾ ਵਿਧਾਇਕ ਨੇ ਹੈਰਾਨੀਜਨਕ ਫੈਸਲਾ ਲੈਂਦੇ ਹੋਏ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਵਿਧਾਇਕ ਭੁਪਿੰਦਰਭਾਈ ਭਾਯਾਣੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਕਿਉਂਕਿ ਉਹ ਭਾਜਪਾ ਦੇ ਸੂਬਾ ਪ੍ਰਧਾਨ ਨਾਲ ਮੁਲਾਕਾਤ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਗੁਜਰਾਤ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 5 ਸੀਟਾਂ ਉਤੇ ਜਿੱਤ ਪ੍ਰਾਪਤ ਕੀਤੀ ਸੀ। ਚਰਚਾ ਇਹ ਵੀ ਹੈ ਕਿ ਵਿਧਾਇਕ ਭੁਪਿੰਦਰ ਵਿਧਾਇਕੀ ਤੋਂ ਵੀ ਅਸਤੀਫਾ ਦੇ ਸਕਦੇ ਹਨ।

error: Content is protected !!