Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ ‘ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ

Nirmal Pandori by Nirmal Pandori
12/17/2023
in ਪੰਜਾਬ
Reading Time: 1 min read
A A
0
ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ ‘ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Sunday Special…..!
ਚੰਡੀਗੜ੍ਹ,17 ਦਸੰਬਰ ( ਨਿਰਮਲ ਸਿੰਘ ਪੰਡੋਰੀ )-ਪਿੰਡ ਦੇ ਦੋ ਭਰਾਵਾਂ ਦੀ ਨਿੱਜੀ ਮਲਕੀਅਤ ਵਾਲੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਰਸਾ ਕੇ ਮੁਆਵਜ਼ਾ ਲੈਣ ਦੇ ਦੋਸ਼ਾਂ ਤਹਿਤ ਪਿੰਡ ਦੀ ਮਹਿਲਾ ਸਰਪੰਚ, ਮਹਿਲਾ ਬੀਡੀਪੀਓ, ਸੰਮਤੀ ਪਟਵਾਰੀ ਅਤੇ ਚਾਰ ਪੰਚਾਂ ‘ਤੇ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਥਾਣਾ ਵਿਖੇ ਪਿੰਡ ਲੀਲ ਦੀ ਸਰਪੰਚ ਸਤਵੰਤ ਕੌਰ, ਪੰਚ ਪਰਮਜੀਤ ਕੌਰ, ਪੰਚ ਇੰਦਰਜੀਤ ਕੌਰ, ਪੰਚ ਹਰਵਿੰਦਰ ਸਿੰਘ, ਪੰਚ ਜਗਦੇਵ ਸਿੰਘ, ਦਲਜੀਤ ਸਿੰਘ ਸੰਮਤੀ ਪਟਵਾਰੀ ਅਤੇ ਰੁਪਿੰਦਰਜੀਤ ਕੌਰ ਬੀਡੀਪੀਓ ਦੇ ਖ਼ਿਲਾਫ਼ FIR ਨੰਬਰ 0116 ਮਿਤੀ 16-12-2023 ਆਈਪੀਸੀ ਧਾਰਾ 420, 465, 467, 468, 471 ਅਤੇ 120-B ਤਹਿਤ ਦਰਜ ਕੀਤਾ ਗਿਆ ਹੈ।‌ ਪ੍ਰਾਪਤ ਜਾਣਕਾਰੀ ਅਨੁਸਾਰ ਲਖਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਲੀਲ ਤਹਿਸੀਲ ਰਾਏਕੋਟ ਨੇ ਇੱਕ ਦਰਖਾਸਤ ਐਸਐਸਪੀ ਜਗਰਾਉਂ ਨੂੰ ਦਿੱਤੀ ਸੀ ਕਿ ਪਿੰਡ ਦੀ ਪੰਚਾਇਤ ਸਰਪੰਚ, ਕੁਝ ਪੰਚਾਂ ਨੇ ਸੰਮਤੀ ਪਟਵਾਰੀ ਅਤੇ ਬੀਡੀਪੀਓ ਨਾਲ ਮਿਲੀਭੁਗਤ ਕਰਕੇ ਉਸਦੀ ਅਤੇ ਉਸਦੇ ਭਰਾ ਗੁਰਮੀਤ ਸਿੰਘ ਦੀ ਕਰੀਬ ਦੋ ਏਕੜ ਨਿੱਜੀ ਮਲਕੀਅਤ ਵਾਲੀ ਜਾਇਦਾਦ ਖੁਰਦ ਬੁਰਦ ਕਰਨ ਸਬੰਧੀ ਜੁਰਮ ਕੀਤਾ ਹੈ। ਲਖਵੰਤ ਸਿੰਘ ਨੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਭਰਾ ਦੇ ਨਾਮ ਮਾਲ ਰਿਕਾਰਡ ਅਨੁਸਾਰ ਮਲਕੀਅਤ ਵਾਲੀ ਜ਼ਮੀਨ ਭਾਰਤ ਮਾਲਾ ਪਰਿਯੋਜਨਾ ਅਧੀਨ ਲੁਧਿਆਣਾ ਦੱਖਣੀ ਬਾਈਪਾਸ ਪ੍ਰੋਜੈਕਟ ਅਧੀਨ ਆ ਗਈ ਸੀ, ਜਿਸ ਨੂੰ ਉਕਤਾਨ ਦੋਸ਼ੀਆਂ ਨੇ ਪੰਚਾਇਤੀ ਜ਼ਮੀਨ ਐਲਾਨ ਕੇ NHAI ਤੋਂ ਮਿਲਣ ਵਾਲਾ ਮੁਆਵਜ਼ਾ ਹੜੱਪਣ ਲਈ ਆਪਣਾ ਬੈਂਕ ਖਾਤਾ ਨੰਬਰ ਦਿੱਤਾ ਗਿਆ। ਐਸਐਸਪੀ ਜਗਰਾਓਂ ਨੇ ਇਹ ਦਰਖ਼ਾਸਤ ਡੀਐਸਪੀ ਦਾਖਾ ਨੂੰ ਭੇਜੀ ਅਤੇ ਡੀਐਸਪੀ ਦਾਖਾ ਨੇ ਅੱਗੇ ਐਸਐਚਓ ਸੁਧਾਰ ਨੂੰ ਇਸ ਮਾਮਲੇ ਦੀ ਪੜ੍ਹਤਾਲ ਲਈ ਇਹ ਦਰਖ਼ਾਸਤ ਭੇਜੀ ਜਿਸ ਤੋਂ ਬਾਅਦ ਐਸਐਚਓ ਸੁਧਾਰ ਨੇ ਇਸ ਮਾਮਲੇ ਦੀ ਡੁੰਘਾਈ ਨਾਲ ਪੜ੍ਹਤਾਲ ਕੀਤੀ। ਪੜ੍ਹਤਾਲ ਦੌਰਾਨ ਮਹਿਲਾ ਸਰਪੰਚ, ਪੰਚਾਂ ਅਤੇ ਹੋਰ ਦੋਸ਼ੀਆਂ ਨੂੰ ਪੜ੍ਹਤਾਲੀਆ ਅਫ਼ਸਰ ਵੱਲੋਂ ਤਿੰਨ ਮੌਕੇ ਆਪਣਾ ਪੱਖ ਰੱਖਣ ਲਈ ਦਿੱਤੇ ਗਏ ਪ੍ਰੰਤੂ ਉਕਤਾਨ ਦੋਸ਼ੀਆਂ ਵਿੱਚੋਂ ਕਿਸੇ ਨੇ ਵੀ ਪੜਤਾਲੀਆ ਅਫ਼ਸਰ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਿਆ। ਐਸ ਐਚ ਓ ਸੁਧਾਰ ਅੰਮ੍ਰਿਤਪਾਲ ਸਿੰਘ ਅਨੁਸਾਰ ਦੋਸ਼ੀ ਮਾਮਲੇ ਦੀ ਸਮੁੱਚੀ ਪੜਤਾਲ ਦੌਰਾਨ ਕਿਸੇ ਨਿੱਜੀ ਵਿਅਕਤੀ ਦੀ ਜਾਇਦਾਦ ਨੂੰ ਪੰਚਾਇਤੀ ਜਾਇਦਾਦ ਐਲਾਨਣ ਦੇ ਦੋਸ਼ੀ ਪਾਏ ਗਏ ਹਨ ਜਿਸ ਤੋਂ ਬਾਅਦ ਦੋਸ਼ੀਆਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਗਈ ਹੈ। ਪੜ੍ਹਤਾਲੀਆ ਅਫ਼ਸਰ ਅਨੁਸਾਰ ਇਸ ਸਮੁੱਚੇ ਮਾਮਲੇ ਦੀ ਪੜ੍ਹਤਾਲ ਸਿਰਫ਼ ਪੁਲਿਸ ਨੇ ਹੀ ਨਹੀਂ ਕੀਤੀ ਸਗੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਇਸ ਸਬੰਧੀ ਫੀਡਬੈਕ ਪ੍ਰਾਪਤ ਕੀਤੀ ਗਈ ਹੈ ਜਿਸ ਤੋਂ ਬਾਅਦ ਉਕਤ ਮਾਮਲੇ ਵਿੱਚ ਬੀਡੀਪੀਓ, ਸੰਮਤੀ ਪਟਵਾਰੀ, ਮਹਿਲਾ ਸਰਪੰਚ ਅਤੇ ਇਸ ਸਬੰਧੀ ਪੰਚਾਇਤੀ ਰਜਿਸਟਰ ਵਿੱਚ ਪਾਏ ਗਏ ਮਤੇ ਉੱਪਰ ਦਸਤਖ਼ਤ ਕਰਨ ਵਾਲੇ ਪੰਚਾਂ ਦੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ

Next Post

ਸ਼ਰਾਬ ਦੇ ਨਸ਼ੇ ‘ਚ ਟੱਲੀ ਸ਼ਰੇਆਮ ਫਾਇਰਿੰਗ ਕਰਨ ਵਾਲੇ DSP ਦੀ ਲੋਕਾਂ ਨੇ ਚੰਗੀ ਭੁਗਤ ਸਵਾਰੀ,ਮਾਮਲਾ ਗੱਡੀ ਦੀ ਪਾਰਕਿੰਗ ਦਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਸ਼ਰਾਬ ਦੇ ਨਸ਼ੇ ‘ਚ ਟੱਲੀ ਸ਼ਰੇਆਮ ਫਾਇਰਿੰਗ ਕਰਨ ਵਾਲੇ DSP ਦੀ ਲੋਕਾਂ ਨੇ ਚੰਗੀ ਭੁਗਤ ਸਵਾਰੀ,ਮਾਮਲਾ ਗੱਡੀ ਦੀ ਪਾਰਕਿੰਗ ਦਾ

ਸ਼ਰਾਬ ਦੇ ਨਸ਼ੇ 'ਚ ਟੱਲੀ ਸ਼ਰੇਆਮ ਫਾਇਰਿੰਗ ਕਰਨ ਵਾਲੇ DSP ਦੀ ਲੋਕਾਂ ਨੇ ਚੰਗੀ ਭੁਗਤ ਸਵਾਰੀ,ਮਾਮਲਾ ਗੱਡੀ ਦੀ ਪਾਰਕਿੰਗ ਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend