Skip to main content

Gee 98News

ਸਰਕਾਰ ਦੀ ਜਾਗ ਖੁੱਲ੍ਹੀ…CM ਨੇ ਹੜ੍ਹਤਾਲੀ ਮੁਲਾਜ਼ਮਾਂ ਨੂੰ ਮੀਟਿੰਗ ਲਈ ਸੱਦਿਆ

ਚੰਡੀਗੜ੍ਹ,17 ਦਸੰਬਰ- ਕਰੀਬ ਡੇਢ ਮਹੀਨੇ ਤੋਂ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਬੈਨਰ ਹੇਠ ਹੜਤਾਲ ‘ਤੇ ਬੈਠੇ ਪੰਜਾਬ ਦੇ ਮੁਲਾਜ਼ਮਾਂ ਨੂੰ ਆਖਰ ਮੁੱਖ ਮੰਤਰੀ ਨੇ ਮੀਟਿੰਗ ਲਈ ਬੁਲਾ ਹੀ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹੜ੍ਹਤਾਲੀ ਮੁਲਾਜ਼ਮਾਂ ਨੂੰ 18 ਦਸੰਬਰ 2023 ਨੂੰ ਦੁਪਹਿਰ 12.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਲਈ ਬੁਲਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਯੂਨੀਅਨ ਦੇ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫਸਰ ਨਿਯੁਕਤ ਕਰਨ ਲਈ ਵੀ ਕਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਨਾਲ ਮੁਲਾਜ਼ਮਾਂ ਦੀ ਮੀਟਿੰਗ ਦੌਰਾਨ ਗੱਲ ਕਿਸੇ ਤਣ-ਪੱਤਣ ਲੱਗੇਗੀ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲਖੁਆਰੀ ਬੰਦ ਹੋਵੇਗੀ।

error: Content is protected !!