Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਨੀਟ੍ਰੈਪ : ਬਰਨਾਲੇ ਦੀ ਸੁੰਦਰੀ ਨੇ ਫਿਰੋਜ਼ਪੁਰ ਦੇ ਫੌਜੀ ਨੂੰ ਫਸਾ ਕੇ ਕੀਤੀ ਪੰਜਵੀਂ ਸ਼ਾਦੀ,ਮੁਕੱਦਮਾ ਦਰਜ

Nirmal Pandori by Nirmal Pandori
12/18/2023
in ਬਰਨਾਲਾ ਆਸ-ਪਾਸ
Reading Time: 1 min read
A A
0
ਹਨੀਟ੍ਰੈਪ : ਬਰਨਾਲੇ ਦੀ ਸੁੰਦਰੀ ਨੇ ਫਿਰੋਜ਼ਪੁਰ ਦੇ ਫੌਜੀ ਨੂੰ ਫਸਾ ਕੇ ਕੀਤੀ ਪੰਜਵੀਂ ਸ਼ਾਦੀ,ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਦਸੰਬਰ (ਨਿਰਮਲ ਸਿੰਘ ਪੰਡੋਰੀ)-ਹਨੀਟ੍ਰੈਪ ਗੈਂਗ ਦੀ ਮੈਂਬਰ ਬਰਨਾਲੇ ਦੀ ਇੱਕ ਕੁੜੀ ਨੇ ਫਿਰੋਜ਼ਪੁਰ ਦੇ ਫੌਜੀ ਨੂੰ ਆਪਣੇ ਜਾਲ ‘ਚ ਫਸਾ ਕੇ ਪੰਜਵੀਂ ਸ਼ਾਦੀ ਕਰਵਾ ਲਈ। ਹਨੀਟ੍ਰੈਪ ਦੀ ਇਸ ਸੁੰਦਰੀ ਦੇ ਪਹਿਲੇ ਚਾਰ ਵਿਆਹਾਂ ਦਾ ਖੁਲਾਸਾ ਹੋਣ ਤੋਂ ਬਾਅਦ ਫੌਜੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ। ਫਿਰੋਜ਼ਪੁਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਫੌਜੀ ਨੇ ਲਿਖਿਆ ਕਿ ਉਹ ਬਠਿੰਡਾ ਦੀ ਛਾਉਣੀ ਵਿੱਚ ਤਾਇਨਾਤ ਹੈ। ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਦੀ ਰਹਿਣ ਵਾਲੀ ਹਰਮਨਦੀਪ ਕੌਰ ਨਾਲ ਉਸਦੀ ਇੰਟਰਨੈਟ ‘ਤੇ ਦੋਸਤੀ ਹੋ ਗਈ। ਹਰਮਨਦੀਪ ਕੌਰ ਨੇ ਉਸ ਨੂੰ ਕਿਹਾ ਕਿ ਉਹ ਕੁਆਰੀ ਹੈ ਅਤੇ ਮਲੇਸ਼ੀਆ ਵਿੱਚ ਰਹਿੰਦੀ ਹੈ। ਫੌਜੀ ਨੇ ਦੱਸਿਆ ਕਿ ਹੌਲੀ-ਹੌਲੀ ਉਹਨਾਂ ਦੀ ਇਹ ਦੋਸਤੀ ਪ੍ਰੇਮ ਸੰਬੰਧਾਂ ਵਿੱਚ ਬਦਲ ਗਈ। ਇਸ ਦੌਰਾਨ ਉਸਨੇ ਹਰਮਨਦੀਪ ਕੌਰ ਨੂੰ ਕਾਫੀ ਮਹਿੰਗਾ ਘਰੇਲੂ ਸਮਾਨ ਖਰੀਦ ਕੇ ਗਿਫ਼ਟ ਵਜੋਂ ਦਿੱਤਾ। ਫੌਜੀ ਨੇ ਦੱਸਿਆ ਕਿ ਜਦ ਉਹ ਜਨਵਰੀ 2021 ਵਿੱਚ ਛੁੱਟੀ ਆਇਆ ਤਾਂ ਹਰਮਨਦੀਪ ਕੌਰ ਨੇ ਉਸ ਨੂੰ ਮਿਲਣ ਲਈ ਬੁਲਾਇਆ। ਫੌਜੀ ਜਦ ਹਰਮਨਦੀਪ ਨੂੰ ਮਿਲਣ ਲਈ ਆਇਆ ਤਾਂ ਹਰਮਨਦੀਪ ਨੇ ਗੁਰਦੇਵ ਕੌਰ ਨਾਮ ਦੀ ਇੱਕ ਮਹਿਲਾ ਨੂੰ ਆਪਣੀ ਮਾਂ ਬਣਾ ਕੇ ਉਸ ਦੇ ਨਾਲ ਮਿਲਾਇਆ ਅਤੇ ਸੋਨੀਆ ਨਾਮ ਦੀ ਇੱਕ ਕੁੜੀ ਨੂੰ ਆਪਣੀ ਮਾਸੀ ਦੀ ਲੜਕੀ, ਤਰਨਜੀਤ ਸਿੰਘ ਨੂੰ ਆਪਣਾ ਭਰਾ ਅਤੇ ਸੰਦੀਪ ਕੌਰ ਨੂੰ ਆਪਣੀ ਸਹੇਲੀ ਦੇ ਰੂਪ ਵਿੱਚ ਮਿਲਾਇਆ। ਇਹਨਾਂ ਸਾਰਿਆਂ ਨੇ ਉਸ ਨੂੰ ਭਰੋਸਾ ਦਿੱਤਾ ਕਿ ਹਰਮਨਦੀਪ ਅਜੇ ਕੁਆਰੀ ਹੀ ਹੈ ਇਹਨਾਂ ਸਾਰਿਆਂ ਦੇ ਝਾਂਸੇ ਵਿੱਚ ਆ ਕੇ ਉਸਨੇ ਫਰਵਰੀ 2021 ਵਿੱਚ ਫਿਰੋਜ਼ਪੁਰ ਦੀ ਚੁੰਗੀ ਨੰਬਰ 8 ਦੇ ਨੇੜੇ ਇੱਕ ਗੁਰਦੁਆਰੇ ਵਿੱਚ ਹਰਮਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਪ੍ਰੰਤੂ ਇਸ ਤੋਂ ਬਾਅਦ ਉਸ ਨੂੰ ਪਤਾ ਲੱਗਿਆ ਕਿ ਹਰਮਨਦੀਪ ਕੌਰ ਦੇ ਨਾਲ ਇੱਕ ਪੂਰਾ ਗਿਰੋਹ ਹੈ ਜੋ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਵਿਆਹ ਕਰਵਾ ਕੇ ਠੱਗੀਆਂ ਮਾਰਦਾ ਹੈ। ਫੌਜੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਹਰਮਨਦੀਪ ਕੌਰ ਇਸ ਤੋਂ ਪਹਿਲਾਂ ਵੀ ਚਾਰ ਵਿਆਹ ਕਰਵਾ ਕੇ ਚਾਰ ਹੋਰ ਪਰਿਵਾਰਾਂ ਨੂੰ ਠੱਗ ਚੁੱਕੀ ਹੈ। ਹਨੀਟ੍ਰੈਪ ਦੇ ਉਕਤ ਮਾਮਲੇ ਵਿੱਚ ਫੌਜੀ ਵੱਲੋਂ ਦਿੱਤੀ ਸ਼ਿਕਾਇਤ ਸਬੰਧੀ ਥਾਣਾ ਕੁਲਗੜੀ ਦੇ ਏਐਸਆਈ ਜੋਰਾ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦੋਸ਼ ਸਹੀ ਪਾਏ ਗਏ ਹਨ ਜਿਸ ਤੋਂ ਬਾਅਦ ਉਕਤ ਹਰਮਨਦੀਪ ਕੌਰ, ਗੁਰਦੇਵ ਕੌਰ, ਸੋਨੀਆ, ਤਰਨਜੀਤ ਸਿੰਘ ਅਤੇ ਸੰਦੀਪ ਕੌਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਂਚ ਅਫਸਰ ਨੇ ਦੱਸਿਆ ਕਿ ਪੁਲਿਸ ਇਸ ਗਿਰੋਹ ਦੇ ਮੈਂਬਰਾਂ ਦੀ ਤਲਾਸ਼ ਕਰ ਰਹੀ ਹੈ ਤੇ ਜਲਦੀ ਹੀ ਇਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
Load More
Tags: #barnalanews#punjabnews#punjabpolice #barnalapolice
Previous Post

ਡੀਜੇ ਦਾ ਪੰਗਾ : ਗੁਆਂਢੀਆਂ ਨੇ ਇੱਟਾਂ ਰੋੜਿਆਂ ਨਾਲ ਕੀਤਾ ਹਮਲਾ, ਲਾੜੇ ਦੀ ਤਾਈ ਦੀ ਇੱਟ ਲੱਗਣ ਨਾਲ ਮੌਤ

Next Post

ਰੋਡਵੇਜ਼ ਦੇ ਡਰਾਈਵਰ ਨੇ ਹੈਲੀਕਾਪਟਰ ‘ਤੇ ਲਿਆਉਣੀ ਸੀ ਨਵੀਂ ਵਿਆਹੀ ਨੂੰਹ ਪਰ ਮੌਕੇ ‘ਤੇ ਪੈ ਗਿਆ ਪੰਗਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
Load More
Next Post
ਰੋਡਵੇਜ਼ ਦੇ ਡਰਾਈਵਰ ਨੇ ਹੈਲੀਕਾਪਟਰ ‘ਤੇ ਲਿਆਉਣੀ ਸੀ ਨਵੀਂ ਵਿਆਹੀ ਨੂੰਹ ਪਰ ਮੌਕੇ ‘ਤੇ ਪੈ ਗਿਆ ਪੰਗਾ…ਪੜ੍ਹੋ ਖ਼ਬਰ

ਰੋਡਵੇਜ਼ ਦੇ ਡਰਾਈਵਰ ਨੇ ਹੈਲੀਕਾਪਟਰ 'ਤੇ ਲਿਆਉਣੀ ਸੀ ਨਵੀਂ ਵਿਆਹੀ ਨੂੰਹ ਪਰ ਮੌਕੇ 'ਤੇ ਪੈ ਗਿਆ ਪੰਗਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend