Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਹਿੰਦੇ CM ਸਾਬ੍ਹ ਦਾ ਸ਼ਡਿਊਲ ਬਿਜ਼ੀ ਆਂ…19 ਵਾਰ ਬੁਲਾ ਕੇ ਵੀ ਠੇਕਾ ਮੁਲਾਜ਼ਮਾਂ ਨੂੰ ਨਹੀਂ ਮਿਲੇ ਮੁੱਖ ਮੰਤਰੀ…!

Nirmal Pandori by Nirmal Pandori
12/20/2023
in ਪੰਜਾਬ
Reading Time: 1 min read
A A
0
ਕਹਿੰਦੇ CM ਸਾਬ੍ਹ ਦਾ ਸ਼ਡਿਊਲ ਬਿਜ਼ੀ ਆਂ…19 ਵਾਰ ਬੁਲਾ ਕੇ ਵੀ ਠੇਕਾ ਮੁਲਾਜ਼ਮਾਂ ਨੂੰ ਨਹੀਂ ਮਿਲੇ ਮੁੱਖ ਮੰਤਰੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਦਸੰਬਰ- ਪੰਜਾਬ ਦੇ ਠੇਕਾ ਮੁਲਾਜ਼ਮਾਂ ਨੂੰ ਸਮਾਂ ਦੇ ਕੇ ਵੀ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫੇਰ ਨਹੀਂ ਮਿਲੇ, ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਸਮਾਂ ਦੇ ਕੇ ਪੰਜਾਬ ਭਵਨ ਚੰਡੀਗੜ੍ਹ ਮੰਗਾਂ ਦੇ ਸੰਬੰਧ ਵਿੱਚ ਮੀਟਿੰਗ ਲਈ ਬੁਲਾਇਆ ਗਿਆ ਪ੍ਰੰਤੂ ਜਦ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਚੰਡੀਗੜ੍ਹ ਪੁੱਜੇ ਤਾਂ ਉਹਨਾਂ ਨੂੰ ਜਵਾਬ ਮਿਲਿਆ ਕਿ ਮੁੱਖ ਮੰਤਰੀ ਸਾਹਿਬ ਦਾ ਸ਼ਡਿਊਲ ਬਿਜ਼ੀ ਹੈ ਉਹ ਮੀਟਿੰਗ ਨਹੀਂ ਕਰ ਸਕਦੇ। ਜੇਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਨੂੰ 18 ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਇਹ 19ਵੀਂ ਵਾਰ ਸਮਾਂ ਦੇ ਕੇ ਬੁਲਾਇਆ ਸੀ ਪਰੰਤੂ ਇਸ ਵਾਰ ਵੀ ਮੁਲਾਜ਼ਮਾਂ ਨੂੰ ਬੇਰੰਗ ਚਿੱਠੀ ਵਾਂਗ ਮੋੜ ਦਿੱਤਾ ਗਿਆ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਜਸਵੀਰ ਸਿੰਘ ਜੱਸੀ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਨ ਅਤੇ ਮੁੱਖ ਮੰਤਰੀ ਪੰਜਾਬ ਵੱਲੋੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਾ ਕਰਨ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਨੇ 09 ਦਸੰਬਰ ਨੂੰ ਲਾਡੋਵਾਲ ਨੇੜੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ,ਜਾਮ ਦੇ ਦਬਾਅ ਸਦਕਾ ਲੁਧਿਆਣਾ ਪ੍ਰਸ਼ਾਸਨ ਦੇ ADC ਏ.ਐੱਸ. ਬੈਂਸ,DCP ਜਸਕਰਨ ਸਿੰਘ ਤੇਜਾ,SDM ਹਰਜਿੰਦਰ ਸਿੰਘ ਅਤੇ ਡੀ.ਐੱਸ.ਪੀ.ਮੈਡਮ ਰੁਪਿੰਦਰ ਕੌਰ ਸਰਾਂ ਵੱਲੋਂ ‘ਮੋਰਚੇ ਦੀ ਸੂਬਾ ਕਮੇਟੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ਼ 20 ਦਸੰਬਰ ਨੂੰ 1 ਵਜੇ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਜਾਰੀ ਕਰਕੇ ਨੈਸ਼ਨਲ ਹਾਈਵੇ ਜਾਮ ਖੁਲਵਾਇਆ ਸੀ,ਪਰ ਅੱਜ ਜਦੋਂ ਹੀ “ਮੋਰਚੇ” ਦੀ ਸੂਬਾ ਕਮੇਟੀ ਮੀਟਿੰਗ ਕਰਨ ਲਈ ਮੁੱਖ ਦਫ਼ਤਰ ਪਹੁੰਚੇ ਤਾਂ ਪਿਛਲੇ ਵਰਤਾਰੇ ਦੀ ਤਰਾਂ ਹੀ ਇੱਕ ਵਾਰ ਫ਼ਿਰ ਮੁੱਖ ਮੰਤਰੀ ਪੰਜਾਬ 19ਵੀਂ ਵਾਰ ਜ਼ਰੂਰੀ ਰੁਝੇਵਿਆਂ ਦਾ ਹਵਾਲਾ ਦੇਕੇ ‘ਮੋਰਚੇ’ ਨਾਲ਼ ਮੀਟਿੰਗ ਕਰਨ ਤੋਂ ਭੱਜ ਗਏ,ਇਹ ਕੋਈ ਨਵਾਂ ਵਰਤਾਰਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਪੰਜਾਬ 18 ਵਾਰ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਕੇ ਮੀਟਿੰਗ ਕਰਨ ਤੋਂ ਭੱਜ ਚੁੱਕੇ ਹਨ । ਆਗੂਆਂ ਨੇ ਮੁੱਖ ਮੰਤਰੀ ਦੇ ਇਸ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸਬ-ਕਮੇਟੀਆਂ ਦਾ ਗਠਨ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸੁਹਿਰਦ ਨਹੀਂ ਹੈ। ਮੋਰਚੇ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ 19ਵੀਂ ਵਾਰ ਮੀਟਿੰਗ ਕਰਨ ਤੋਂ ਭੱਜ ਜਾਣ ਦੇ ਵਿਰੋਧ ਵਜੋਂ ’30 ਦਸੰਬਰ’ ਨੂੰ ਸਮੁੱਚੇ ਪੰਜਾਬ ਵਿੱਚ ‘ਮੁੱਖ ਮੰਤਰੀ ਪੰਜਾਬ’ ਦੇ ਪੁਤਲੇ ਫੂਕੇ ਜਾਣਗੇ ਅਤੇ ਉਸ ਤੋਂ ਬਾਅਦ ਇੱਕ ਤਕੜਾ ਗੁਪਤ ਐਕਸ਼ਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਉਹ ਹੁਣ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਸਬੰਧੀ ਕਿਸੇ ਵੀ ਅਧਿਕਾਰੀ ਦੇ ਭਰੋਸੇ ਵਿੱਚ ਨਹੀਂ ਆਉਣਗੇ ਸਗੋਂ ਸੰਘਰਸ਼ ਰਾਹੀਂ ਆਪਣੀਆਂ ਮੰਗਾਂ ਮਨਵਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਪੰਜਾਬ ਪੁਲਿਸ ਦੇ 6 ਕਾਂਸਟੇਬਲ ਨੌਕਰੀ ਤੋਂ ਬਰਖ਼ਾਸਤ.. ਛੁੱਟੀ ਲੈ ਕੇ ਵਿਦੇਸ਼ ਗਏ ਸੀ…ਵਾਪਸ ਨਹੀਂ ਮੁੜੇ

Next Post

21 ਦਸੰਬਰ ਨੂੰ ਵੀ ਕੇਜਰੀਵਾਲ ED ਸਾਹਮਣੇ ਕਿਉਂ ਨਹੀਂ ਹੋਣਗੇ ਪੇਸ਼…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
21 ਦਸੰਬਰ ਨੂੰ ਵੀ ਕੇਜਰੀਵਾਲ ED ਸਾਹਮਣੇ ਕਿਉਂ ਨਹੀਂ ਹੋਣਗੇ ਪੇਸ਼…ਪੜ੍ਹੋ ਖ਼ਬਰ

21 ਦਸੰਬਰ ਨੂੰ ਵੀ ਕੇਜਰੀਵਾਲ ED ਸਾਹਮਣੇ ਕਿਉਂ ਨਹੀਂ ਹੋਣਗੇ ਪੇਸ਼…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend