Skip to main content

Gee 98News

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ

ਚੰਡੀਗੜ੍ਹ, 21 ਦਸੰਬਰ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਇੱਕ ਪੁਰਾਣੇ ਮਾਮਲੇ ‘ਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਨਾਮ ਦੀ ਇੱਕ ਅਦਾਲਤ ਵੱਲੋਂ ਮੰਤਰੀ ਅਮਨ ਅਰੋੜਾ ਸਮੇਤ 9 ਜਣਿਆਂ ਨੂੰ 2008 ਵਿੱਚ ਉਹਨਾਂ ਖ਼ਿਲਾਫ਼ ਦਰਜ ਹੋਏ ਇੱਕ ਮੁਕੱਦਮੇ ‘ਚ ਸਜ਼ਾ ਸੁਣਾਈ ਗਈ ਹੈ। ਪੁਲਿਸ ਵੱਲੋਂ ਇਹ ਮੁਕੱਦਮਾ ਅਮਨ ਅਰੋੜਾ ਦੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜੇ ਸਬੰਧੀ ਇੱਕ ਸ਼ਿਕਾਇਤ ਮਿਲਣ ਤੋਂ ਬਾਅਦ ਦਰਜ ਕੀਤਾ ਗਿਆ ਸੀ । ਅਮਨ ਅਰੋੜਾ ਦੇ ਖ਼ਿਲਾਫ਼ ਅਦਾਲਤ ਦੇ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਉਹਨਾਂ ਦੇ ਜੀਜਾ ਰਜਿੰਦਰ ਦੀਪਾ ਨੇ ਕਿਹਾ ਕਿ ਭਾਵੇਂ ਇਹ ਫੈਸਲਾ ਬਹੁਤ ਦੇਰੀ ਨਾਲ ਆਇਆ ਹੈ ਪ੍ਰੰਤੂ ਉਹ ਇਸ ਦਾ ਸਵਾਗਤ ਕਰਦੇ ਹਨ।

error: Content is protected !!