Gee 98News

ਚੰਡੀਗੜ੍ਹ, 22 ਦਸੰਬਰ-ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਵੱਡਾ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਵੱਲੋਂ ਪੰਜਾਬ ਨੂੰ ਦਿੱਤਾ ਇਹ ਵਿੱਤੀ ਝਟਕਾ ਪੰਜਾਬ ਦੀਆਂ ਵਿੱਤੀ ਚੂਲਾਂ ਹਿਲਾਉਣ ਵਾਲਾ ਹੈ। ਕੇਂਦਰ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ‘ਚ ਕਰੀਬ 2300 ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਬਾਰੇ ਜਾਣੂ ਵੀ ਕਰਵਾ ਦਿੱਤਾ ਹੈ ਕਿ ਸਾਲ 2023-24 ਲਈ ਸੂਬੇ ਦੀ ਕਰਜ਼ਾ ਲੈਣ ਦੀ ਸੀਮਾ 45,730.35 ਕਰੋੜ ਰੁਪਏ ਹੈ ਜਿਸ ‘ਚ ਹੁਣ 2300 ਕਰੋੜ ਦੀ ਕਟੌਤੀ ਕੀਤੀ ਜਾਵੇਗੀ। ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੇ ਸੂਬੇ ਲਈ ਇਹ ਕਟੌਤੀ ਨਵੀਂ ਚੁਣੌਤੀ ਪੇਸ਼ ਕਰਨ ਵਾਲੀ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਇਸ ਵਾਰ ਪਾਵਰਕਾਮ ਦੇ ਸਾਲ 2022-23 ਦੇ 4700 ਕਰੋੜ ਰੁਪਏ ਦੇ ਵਿੱਤੀ ਘਾਟੇ ਦਾ ਹਵਾਲਾ ਦਿੰਦਿਆਂ ਕਿਹਾ ਕਿ 2023-24 ਦੀ ਸੂਬੇ ਦੀ ਕਰਜ਼ਾ ਲੈਣ ਦੀ ਮਨਜ਼ੂਰਸ਼ੁਦਾ ਹੱਦ ‘ਚ 2300 ਕਰੋੜ ਦੀ ਕਟੌਤੀ ਕੀਤੀ ਜਾਵੇਗੀ । ਨਵੇਂ ਕੇਂਦਰੀ ਪੱਤਰ ਨੇ ਸੂਬੇ ਦੇ ਵਿੱਤ ਵਿਭਾਗ ਵਿਚ ਕਾਫ਼ੀ ਹਿਲਜੁਲ ਪੈਦਾ ਕਰ ਦਿੱਤੀ ਹੈ ਕਿਉਂਕਿ ਸੂਬੇ ਵਿਚ ਪਹਿਲਾਂ ਹੀ ਵਸੀਲਿਆਂ ਦੀ ਕਮੀ ਹੈ।

Leave a Reply

Your email address will not be published. Required fields are marked *

error: Content is protected !!