Skip to main content

Gee 98News

ਦਿੱਲੀ ‘ਚ ਹਾਈਕਮਾਂਡ ਦਾ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ‘ਆਪ’ ਨਾਲ ਗੱਠਜੋੜ ਸਬੰਧੀ ਦਿੱਤਾ ਵੱਡਾ ਬਿਆਨ

ਚੰਡੀਗੜ੍ਹ,27 ਦਸੰਬਰ-ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੰਗਲਵਾਰ ਦਿੱਲੀ ਵਿਖੇ ਪੰਜਾਬ ਦੇ ਕਾਂਗਰਸੀ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸਖ਼ਤ ਲਹਿਜ਼ੇ ਵਿੱਚ ਕਹਿ ਦਿੱਤਾ ਹੈ ਕਿ ‘ਪਾਰਟੀ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਆਗੂਆਂ ਨੂੰ ਪਾਰਟੀ ਲੀਡਰਸ਼ਿਪ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਭਾਵੇਂ ਕਿ ਰਾਹੁਲ ਗਾਂਧੀ ਨੇ ਕਿਸੇ ਦਾ ਨਾਮ ਤਾਂ ਨਹੀਂ ਹੀ ਲਿਆ ਪ੍ਰੰਤੂ ਮੰਨਿਆ ਜਾ ਰਿਹਾ ਕਿ ਉਹਨਾਂ ਦਾ ਨਿਸ਼ਾਨਾ ਨਵਜੋਤ ਸਿੰਘ ਸਿੱਧੂ ਹੀ ਸਨ ਕਿਉਂਕਿ ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਮੁਹਾਰੇ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਪੰਜਾਬ ‘ਚ ਪਾਰਟੀ ਦੇ ਸੀਨੀਅਰ ਆਗੂਆਂ ਦੇ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਚਰਚਾ ਹੋਈ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨਾਲ ਪੰਜਾਬ ‘ਚ ਗੱਠਜੋੜ ਸਬੰਧੀ ਕੋਈ ਚਰਚਾ ਨਹੀਂ ਹੋਈ। ਵੜਿੰਗ ਨੇ ਕਿਹਾ ਕਿ “ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਅਸੀਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਤਿਆਰੀ ਕਰ ਰਹੇ ਹਾਂ”। ਰਾਜਾ ਵੜਿੰਗ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ “ਜੋ ਵੀ ਚਰਚਾ ਹੋਵੇ ਉਸ ਨੂੰ ਪਾਰਟੀ ਪਲੇਟਫਾਰਮ ‘ਤੇ ਰੱਖਿਆ ਜਾਵੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ”।

error: Content is protected !!