Skip to main content

Gee 98News

ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਅਹਿਮ ਐਲਾਨ

ਚੰਡੀਗੜ੍ਹ,27 ਦਸੰਬਰ-ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ “ਭਾਰਤ ਨਿਆਂ ਯਾਤਰਾ” ਕਰਨਗੇ। ਰਾਹੁਲ ਗਾਂਧੀ ਦੀ ਇਹ ਯਾਤਰਾ 14 ਜਨਵਰੀ 2024 ਨੂੰ ਮਨੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗੀ। ਰਾਹੁਲ ਗਾਂਧੀ ਦੀ ਇਹ ਯਾਤਰਾ ਦੇਸ਼ ਦੇ 16 ਸੂਬਿਆਂ ਨੂੰ ਕਵਰ ਕਰੇਗੀ ਅਤੇ ਇਸ ਦੌਰਾਨ ਰਾਹੁਲ ਗਾਂਧੀ ਲੱਗਭੱਗ 6000 ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ ਪੈਦਲ ਕਰਨਗੇ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਕੀਤੀ ਸੀ। ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਮਜ਼ਬੂਤੀ ਨਾਲ ਮੁਕਾਬਲਾ ਕਰਨ ਲਈ ਕਈ ਵੱਡੇ ਪ੍ਰੋਗਰਾਮ ਕਾਂਗਰਸ ਨੂੰ ਦੇ ਰਹੇ ਹਨ।
ਫੋਟੋ ਕੈਪਸ਼ਨ-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਇੱਕ ਤਸਵੀਰ

error: Content is protected !!